Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:08 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ

ਪਟਿਆਲਾ, 12 ਜੁਲਾਈ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ ‘ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ ‘ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ ‘ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ ‘ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ ‘ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ। ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ।

ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ ‘ਤੇ ਪਾਣੀ ਨਾ ਖੜੇ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ।

Advertisement
Advertisement
Advertisement
Advertisement
Scroll to Top