Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਪੰਚਾਂ-ਪੰਚਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਸਥਾਨਾਂ ਦੀ ਸੂਚੀ ਜਾਰੀ

ਸਰਪੰਚਾਂ-ਪੰਚਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਸਥਾਨਾਂ ਦੀ ਸੂਚੀ ਜਾਰੀ

ਪਟਿਆਲਾ 12 ਜੁਲਾਈ :  ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ‘ਚ 5 ਸਰਪੰਚਾਂ ਤੇ 136 ਪੰਚਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ।

ਉਨ੍ਹਾਂ ਦੱਸਿਆ ਕਿ ਬਲਾਕ ਪਟਿਆਲਾ ਦੇ ਨਾਮਜ਼ਦਗੀ ਪੱਤਰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਟਿਆਲਾ ਵਿਖੇ, ਬਲਾਕ ਸਨੌਰ ਦੇ ਨਾਮਜ਼ਦਗੀ ਪੱਤਰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਨੌਰ ਵਿਖੇ ਦਾਖਲ ਹੋਣਗੇ।

ਪਟਿਆਲਾ ਦਿਹਾਤੀ ਦੇ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪਟਿਆਲਾ ਦਿਹਾਤੀ, ਬਲਾਕ ਦੁਧਨਸਾਧਾਂ ਦੇ ਮਾਰਕਿਟ ਕਮੇਟੀ ਦੁਧਨਸਾਧਾਂ, ਬਲਾਕ ਰਾਜਪੁਰਾ ਦੇ ਪੀ.ਆਈ.ਟੀ. ਕਾਲਜ ਰਾਜਪੁਰਾ, ਬਲਾਕ ਸ਼ੰਭੂ ਕਲਾਂ ਤੇ ਘਨੌਰ ਦੇ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਨਾਮਜ਼ਦਗੀ ਕਾਗਜ਼ ਦਾਖਲ ਹੋਣਗੇ।

ਬਲਾਕ ਨਾਭਾ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ ਨਾਭਾ ਬਲਾਕ-ਏ 108 (ਕੋਰਟ ਰੂਮ), ਤਹਿਸੀਲ ਦਫ਼ਤਰ ਨਾਭਾ ਬਲਾਕ-ਬੀ 117 ਤੇ ਬੀ-120 ਅਤੇ ਦਫ਼ਤਰ ਕਾਰਜਕਾਰੀ ਇੰਜੀਨੀਅਰ ਬੀ.ਐਡ.ਆਰ. ਬਲਾਕ-ਸੀ210 ਵਿਖੇ ਕਾਗਜ਼ ਦਾਖਲ ਹੋਣਗੇ। ਸਮਾਣਾ ਬਲਾਕ ਦੇ ਪਬਲਿਕ ਕਾਲਜ ਸਮਾਣਾ ਦੇ ਬੀ.ਐਡ ਕਾਲਜ ਤੇ ਪਾਤੜਾਂ ਬਲਾਕ ਦੇ ਨਾਇਬ ਤਹਿਸੀਲਦਾਰ ਪਾਤੜਾਂ ਵਿਖੇ ਨਾਮਜ਼ਦਗੀ ਕਾਗਜ਼ ਦਾਖਲ ਹੋਣਗੇ।

Advertisement
Advertisement
Advertisement
Advertisement
Scroll to Top