Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:44 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਇਹਨਾਂ ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਸੀਐਚਸੀ ਸ਼ਾਮਲ: ਡਾ. ਬਲਬੀਰ ਸਿੰਘ

– ਅਪਗ੍ਰੇਡ ਕੀਤੇ ਸਾਰੇ ਹਸਪਤਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਕੀਤੇ ਜਾਣਗੇ ਲੈਸ

– ਸੂਬਾ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

ਚੰਡੀਗੜ੍ਹ, 9 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ।
ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ।
ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।
ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।

Advertisement
Advertisement
Advertisement
Advertisement
Scroll to Top