Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ

ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ

ਪਟਿਆਲਾ – ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਮੀਟਿੰਗ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਦੀ ਪ੍ਰਧਾਨਗੀ ਹੇਠ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ੋਨ ਪਟਿਆਲਾ-2 ਦੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਦੇ ਸਰੀਰਿਕ ਸਿੱਖਿਆ ਨਾਲ ਸਬੰਧਤ ਅਧਿਆਪਕਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਜ਼ੋਨਲ ਟੂਰਨਾਮੈਂਟ ਖੇਡਾਂ, ਸਮਰੀਸ਼ੀਟਾਂ ਅਤੇ ਖੇਡਾਂ ਦੀਆਂ ਤਰੀਖਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਖੇਡਾਂ ਸਬੰਧੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਲੜਕੀਆਂ ਦਾ ਜ਼ੋਨਲ ਟੂਰਨਾਮੈਂਟ (ਸਾਰੇ ਉਮਰ ਵਰਗ) ਮਿਤੀ 21-08-2025 ਤੋਂ 23-08-2025 ਤੱਕ ਅਤੇ ਲੜਕਿਆਂ ਦਾ ਜ਼ੋਨਲ ਟੂਰਨਾਮੈਂਟ (ਸਾਰੇ ਉਮਰ ਵਰਗ) ਮਿਤੀ 25-08-2025 ਤੋਂ 27-08-2025 ਤੱਕ ਕਰਵਾਇਆ ਜਾਵੇਗਾ। ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਮੀਟਿੰਗ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਜ਼ੋਨਲ ਟੂਰਨਾਮੈਂਟ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਜ਼ੋਨ ਪਟਿਆਲਾ-2 ਦੇ ਸਾਰੇ ਸਕੂਲ ਮਿਤੀ 20-08-2025 ਨੂੰ ਸਮਰੀਸ਼ੀਟਾਂ ਸਬੰਧਤ ਖੇਡ ਇੰਚਾਰਜਾਂ ਨੂੰ ਜਮ੍ਹਾ ਕਰਵਾਉਣਗੇ।

ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੱਭ ਦੇ ਸਹਿਯੋਗ ਨਾਲ ਜ਼ੋਨ ਪਟਿਆਲਾ-2 ਦੀਆਂ ਜ਼ੋਨਲ ਖੇਡਾਂ ਚੰਗੇ ਢੰਗ ਕਰਵਾਈਆਂ ਜਾਣਗੀਆਂ। ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਮੀਟਿੰਗ ਵਿੱਚ ਕਿਹਾ ਕਿ ਸਾਰੇ ਸਕੂਲ ਅਪਣਾ ਟੂਰਨਾਮੈਂਟ ਫੰਡ ਸਮੇਂ ਸਿਰ ਜਮ੍ਹਾ ਕਰਵਾਉਣ। ਇਸ ਮੀਟਿੰਗ ਵਿੱਚ ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਜ਼ਾਹਿਦਾ ਕੁਰੈਸ਼ੀ, ਸ੍ਰੀਮਤੀ ਕਿਰਨਦੀਪ ਕੌਰ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ, ਸ੍ਰੀ ਅਮੋਲਕ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਅਨਿਲ ਕੁਮਾਰ, ਸ੍ਰੀ ਪਰਦੀਪ ਕੁਮਾਰ ਅਤੇ ਸ੍ਰੀ ਭਗਵਤੀ ਜੀ ਮੋਜੂਦ ਸਨ।

Advertisement
Advertisement
Advertisement
Advertisement
Scroll to Top