Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਰਾਜਵੰਤ ਕੌਰ 'ਪੰਜਾਬੀ' ਨੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ

ਡਾ. ਰਾਜਵੰਤ ਕੌਰ 'ਪੰਜਾਬੀ' ਨੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 30 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਪ੍ਰੋਫੈਸਰ ਗੁਰਦਿਆਲ ਸਿੰਘ ਚੇਅਰ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਵਾਈਸ -ਚਾਂਸਲਰ ਡਾ. ਜਗਦੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਡਾ. ‘ਪੰਜਾਬੀ’ ਆਪਣੇ ਵਿਭਾਗ ਦੇ ਮੁਖੀ ਦੇ ਨਾਲ਼ ਨਾਲ਼ ਹੁਣ ਚੇਅਰ ਦੇ ਮੁਖੀ ਵਜੋਂ ਵੀ ਜ਼ਿੰਮੇਵਾਰੀ ਨਿਭਾਉਣਗੇ। ਡਾ. ਰਾਜਵੰਤ ਕੌਰ ਪੰਜਾਬੀ ਨੇ ਕਿਹਾ ਕਿ ਉਹ ਨੇੜ- ਭਵਿੱਖ ਵਿੱਚ ਪ੍ਰੋਫੈਸਰ ਗੁਰਦਿਆਲ ਸਿੰਘ ਦੀ ਸਾਹਿਤਕ ਕਾਰਜਾਂ ਬਾਰੇ ਮਹੱਤਵਪੂਰਨ ਸਮਾਗਮਾਂ/ਸੈਮੀਨਾਰਾਂ ਰਾਹੀਂ ਇਸ ਚੇਅਰ ਦੇ ਕਾਰਜਾਂ ਨੂੰ ਹੋਰ ਅੱਗੇ ਲੈ ਕੇ ਜਾਣ ਦੀ ਭਰਪੂਰ ਕੋਸ਼ਿਸ਼ ਕਰਨਗੇ ਤਾਂ ਜੋ ਗਿਆਨ ਪੀਠ ਪੁਰਸਕਾਰ ਵਿਜੇਤਾ ਪ੍ਰੋ. ਗੁਰਦਿਆਲ ਸਿੰਘ ਦੀ ਲੇਖਣੀ ਦੇ ਹੋਰ ਅਨੇਕ ਲੁਕੇ ਹੋਏ ਪੱਖ ਵੀ ਸਾਹਮਣੇ ਲਿਆਂਦੇ ਜਾ ਸਕਣ।
ਸੈਨੇਟ ਫੈਲੋ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਲੋਕਧਾਰਾ ਸ਼ਾਸਤਰੀ ਡਾ. ਗੁਰਮੀਤ ਸਿੰਘ, ਡਾ.  ਬਰਿੰਦਰ ਕੌਰ ਪ੍ਰਿੰਸੀਪਲ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ, ਡਾ . ਸੁਰਜੀਤ ਸਿੰਘ,ਡਾ. ਗੁਰਮੁਖ ਸਿੰਘ,  ਡਾ. ਰਾਜਵਿੰਦਰ ਸਿੰਘ, ਡਾ. ਗੁਰਸੇਵਕ ਸਿੰਘ ਲੰਬੀ, ਡਾ. ਰਾਜਮਹਿੰਦਰ ਕੌਰ ਅਤੇ ਚਰਨਦੀਪ ਸਿੰਘ (ਡਾ.) ਖੀ, ਪੰਜਾਬੀ ਵਿਭਾਗ ਮੀਰੀ ਪੀਰੀ ਖਾਲਸਾ ਕਾਲਜ ਭਦੌੜ ,ਬਰਨਾਲਾ ਆਦਿ ਤੋਂ ਇਲਾਵਾ ਗੈਰ ਅਧਿਆਪਨ ਅਮਲਾ ਵੀ ਸ਼ਾਮਿਲ ਸੀ।
Advertisement
Advertisement
Advertisement
Advertisement
Scroll to Top