Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:34 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡੈਰੀ ਮਾਲਕਾ ਕਰ ਸਕਦੇ ਨੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਿੱਚ ਪਹਿਲ  - ਮੇਅਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 30 July, 2025, 03:28 PM

ਪਟਿਆਲਾ, 30 ਜੁਲਾਈ : ਪਟਿਆਲਾ ਦੇ ਵਿਕਾਸ ਅਤੇ ਸਫ਼ਾਈ ਪ੍ਰਬੰਧਨ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵੱਲੋਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਸ਼ਹਿਰੀ ਖੇਤਰ ਵਿਚਲੇ ਡੈਰੀ ਮਾਲਕਾਂ ਨਾਲ ਖੁਲ ਕੇ ਖੁਸ਼ਨੁਮਾ ਗੱਲਬਾਤ ਹੋਈ. ਨਗਰ ਨਿਗਮ ਮੁਤਾਬਿਕ 2018 ਦੇ ਸਰਵੇ ਅਨੁਸਾਰ

ਸ਼ਹਿਰੀ ਖੇਤਰ ਅਤੇ ਜੈਕਬ ਡ੍ਰੇਨ ਦੇ ਨੇੜੇ ਡੈਰੀ ਫਾਰਮਾਂ  ਦੀ ਗਿਣਤੀ ਕੁਲ 71 ਹੈ। ਇਨ੍ਹਾਂ ਨੂੰ ਨਗਰ ਨਿਗਮ ਦੀ ਨਵੀਂ ਨੀਤੀ ਦੇ ਅਧੀਨ ਸ਼ਹਿਰ ਤੋਂ ਬਾਹਰ ਸ਼ਿਫਟ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ, ਤਾਂ ਜੋ ਨਿਵਾਸੀ ਇਲਾਕਿਆਂ ‘ਚੋਂ ਗੰਦਗੀ, ਗੋਹੇ ਕਾਰਨ ਸੀਵਰੇਜ ਬੰਦ ਅਤੇ ਪਾਣੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ।

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਹਾਲਾਂਕਿ ਸ਼ੁਰੂਆਤ ਵਿੱਚ ਕਈ ਡੈਰੀ ਮਾਲਕਾਂ ਨੇ ਨਗਰ ਨਿਗਮ ਨਾਲ ਸਹਿਯੋਗ ਦਿੰਦੇ ਹੋਏ ਆਪਣੀ ਡੈਰੀਆਂ ਸ਼ਿਫਟ ਕਰਨ ਦੀ ਇੱਛਾ ਜਤਾਈ ਸੀ, ਪਰ ਹੁਣ ਦੇਖਣ ਵਿਚ ਆ ਰਿਹਾ ਹੈ ਕਿ ਕੁਝ ਡੈਰੀ ਮਾਲਕ ਸ਼ਿਫਟ ਕਰਨ ਦੇ ਮਸਲੇ ਤੇ ਤਸੱਲੀ ਬਖ਼ਸ਼ ਕੰਮ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਗਿਣਤੀ ਦੇ ਡੈਰੀ ਮਾਲਕ ਹੀ ਹੁਣ ਤਕ ਨਵੇਂ ਕੰਸੈਨਮੈਂਟ ਅਤੇ ਐਗਰੀਮੈਂਟ ਦੀ ਪ੍ਰਕਿਰਿਆ ਪੂਰੀ ਕਰ ਚੁੱਕੇ ਹਨ, ਜਦਕਿ ਜ਼ਿਆਦਾਤਰ ਨੇ ਹੁਣ ਤਕ ਕੋਈ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਹੋਰ ਕਿਹਾ ਕਿ ਇਸ ਲਾਪਰਵਾਹੀ ਅਤੇ ਨਗਰ ਨਿਗਮ ਦੇ ਆਦੇਸ਼ਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਤੈਅ ਕੀਤਾ ਗਿਆ ਹੈ ਕਿ ਜਿਨ੍ਹਾਂ ਡੈਰੀ ਮਾਲਕਾਂ ਨੇ ਹੁਣ ਤਕ ਨਗਰ ਨਿਗਮ ਦਫ਼ਤਰ ‘ਚ ਕੰਸੈਨਮੈਂਟ ਅਤੇ ਐਗਰੀਮੈਂਟ ਦੀ ਕਾਰਵਾਈ ਪੂਰੀ ਨਹੀਂ ਕੀਤੀ, ਉਨ੍ਹਾਂ ਨੂੰ ਤੁਰੰਤ 15 ਦਿਨਾਂ ਦਾ ਨੋਟਿਸ ਭੇਜਿਆ ਜਾ ਰਿਹਾ ਹੈ। ਇਸ ਨੋਟਿਸ ਵਿੱਚ ਸਾਫ਼ ਲਿਖਿਆ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਨੇ 15 ਦਿਨਾਂ ਦੀ ਮਿਆਦ ਦੇ ਅੰਦਰ ਨਗਰ ਨਿਗਮ ਦਫ਼ਤਰ ‘ਚ ਲਾਜ਼ਮੀ ਕਾਨੂੰਨੀ ਪ੍ਰਕਿਰਿਆ ਪੂਰੀ ਨਹੀਂ ਕਰਦੇ, ਤਾਂ ਇਹ ਮੰਨਿਆ ਜਾਵੇਗਾ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਿੱਚ ਪਹਿਲ ਨਹੀਂ ਕਰਨਾ ਚਾਹੁੰਦੇ ।

ਮੇਅਰ ਗੋਗੀਆ ਨੇ ਕਿਹਾ ਕਿ ਕਈ ਇਲਾਕਿਆਂ ਵਿੱਚ ਗੋਭਰ, ਗੰਦਗੀ, ਮੱਖੀਆਂ ਅਤੇ ਗੰਦੇ ਪਾਣੀ ਕਾਰਨ ਬਿਮਾਰੀਆਂ ਲੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਸੜਕਾਂ ਅਤੇ ਸਫਾਈ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ। ਇਸ ਸੰਬੰਧੀ ਨਗਰ ਨਿਗਮ ਨੇ ਇੱਕ ਵਾਰ ਫਿਰ ਡੈਰੀ ਮਾਲਕਾਂ ਨੂੰ 15 ਦਿਨਾਂ ਵਿੱਚ ਕੰਸੈਨਮੈਂਟ ਤੇ ਐਗਰੀਮੈਂਟ ਵਿਚਾਰਨ ਲਈ ਅਪੀਲ ਕਰਦਿਆਂ ਕਿਹਾ ਕਿ ਉਹ ਨਗਰ ਨਿਗਮ ਨਾਲ ਸਹਿਯੋਗ ਕਰਦਿਆਂ ਨਿਰਧਾਰਤ ਸਮੇਂ ਵਿੱਚ ਕੰਸੈਨਮੈਂਟ ਅਤੇ ਐਗਰੀਮੈਂਟ ਦੀ ਕਾਰਵਾਈ ਪੂਰੀ ਕਰਨ, ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਿਕਸਤ ਬਣਾਇਆ ਜਾ ਸਕੇ।



Scroll to Top