Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:15 am

+91 90915 01313 , +91 90916 01313

punjabbanni@gmail.com
punjabbani@yahoo.com

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 1 ਅਗਸਤ : ਅੱਜ ਇਥੇ ਸਨੋਰੀ ਅੱਡਾ ਸਰਕਲ ਵਲੋਂ ਸੁਪਰਵਾਈਜ਼ਰ ਮੈਡਮ ਭੋਲੀ ਕੌਰ ਦੀ ਅਗਵਾਈ ਹੇਠ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ।
ਤੀਆਂ ਦਾ ਤਿਓਹਾਰ ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾਂ ਤਿਓਹਾਰ ਹੈ। ਇਸਤਰੀਆਂ ਦੇ ਸਾਉਣ ਮਹੀਨੇ ਦੀ ਤੀਜ ਨੂੰ ਸ਼ੁਰੂ ਹੋਣ ਵਾਲੇ ਇਕ ਮੁੱਖ ਤਿਉਹਾਰ ਨੂੰ ਤੀਆਂ ਕਹਿੰਦੇ ਹਨ। ਇਹ ਤਿਉਹਾਰ ਪੰਦਰਾਂ ਦਿਨ ਚੱਲਦਾ ਹੈ | ਪੂਰਨਮਾਸ਼ੀ ਵਾਲੇ ਦਿਨ ਤੱਕ ਮਨਾਇਆ ਜਾਂਦਾ ਹੈ। ਪੂਰਨਮਾਸ਼ੀ ਦੀ ਸ਼ਾਮ ਨੂੰ ਤੀਆਂ ਖ਼ਤਮ ਹੁੰਦੀਆਂ ਹਨ।
ਸੁਪਰਵਾਈਜ਼ਰ ਭੋਲੀ ਨੇ ਕਿਹਾ ਕਿ
ਪੰਜਾਬ ਤਿਉਹਾਰਾਂ ਦੀ ਧਰਤੀ ਹੈ। ਪੰਜਾਬੀ ਸੱਭਿਆਚਾਰ ਵਿਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ। ਸਾਉਣ ਦੇ ਮਹੀਨੇ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਨਾਲ ਮਨਾਇਆ ਜਾਂਦਾ ਹੈ ਜਿਸ ਵਿਚ ਮੁਟਿਆਰਾਂ ਗਿੱਧਾ, ਭੰਗੜਾ, ਬੋਲੀਆਂ ਅਤੇ ਪੀਂਘਾਂ ਝੂਟ ਕੇ ਇਸ ਤਿਉਹਾਰ ਨੂੰ ਮਨਾਉਂਦੀਆਂ ਹਨ। ਇਸ ਮੌਕੇ ‘ਤੇ ਮੁਟਿਆਰਾਂ ਨੇ ਲੋਕ ਗੀਤ ‘ਤੇ ਬੋਲੀਆਂ ਪਾਈਆਂ। ਸੁਪਰਵਾਈਜ਼ਰ ਨੇ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੂਰੇ ਪੰਜਾਬ ਵਿਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਸੱਚ ਦਾ ਸਾਥ ਦੇਣਾ ਚਾਹੀਦਾ ਹੈ।
Advertisement
Advertisement
Advertisement
Advertisement
Scroll to Top