Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:17 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ

ਪਟਿਆਲਾ, ਜੁਲਾਈ 18- ਰਾਸ਼ਟਰੀ ਕਾਨੂੰਨੀ ਸੇਵਾਂਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਨਿਰਦੇਸ਼ਾਂ ਦੇ ਅਨੁਸਾਰ ਰੁਪਿੰਦਰਜੀਤ ਚਾਹਲ, ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ ਚੇਅਰਪਰਸਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ।

ਇਸ ਮੌਕੇ ;ਤੇ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਾਨੂੰਨੀ ਜਾਗਰੁਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ;ਤੇ, ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,
ਪਟਿਆਲਾ  ਨੇ ਵਿਸ਼ੇਸ਼ ਤੌਰ ;ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧੂਵਾਲ, ਪਟਿਆਲਾ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿੱਥੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ  ਵਲੋਂ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਦੇ ਮਹੱਤਵ ਅਤੇ ਵਿਸ਼ਵ ਭਰ ਵਿੱਚ
ਸ਼ਾਂਤੀ, ਨਿਆਂ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਨਿਆਂਇਕ ਸੰਸਥਾਵਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ ।

ਉਨ੍ਹਾਂ ਨੂੰ ਨਾਲਸਾ/ਕੇਂਦਰੀ/ਰਾਜ ਸਰਕਾਰ ਦੀਆਂ ਸਕੀਮਾਂ, ਮੁਫਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਂਵਾਂ ) ਦੇ ਲਾਭਾਂ ਬਾਰੇ , ਮੀਡੀਏਸਨ ਅਤੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ
ਗਿਆ। ਇਸ ਮੌਕੇ ਇੱਕ ਵਾਕਾਥੋਨ/ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿੱਧੂਵਾਲ, ਪਟਿਆਲਾ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੇ ਮੱਹਤਵਪੂਰਨ ਹਿੱਸਾ ਲਿਆ।

ਇਸ ਰੈਲੀ ਰਾਹੀਂ , ਲੋਕਾਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਨਾਲ ਸੰਬੰਧਤ ਪੈਂਫਲੈਟ ਵੀ ਲੋਕਾਂ ਵਿੱਚ ਵੰਡੇ ਗਏ। ਇਸ ਤੋਂ ਇਲਾਵਾ, ਪਟਿਆਲੇ ਜਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੋਸਟਰ ਅਤੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸ੍ਰੀ ਪਰਮਜੀਤ ਸਿੰਘ ਪੀ.ਐਲ. ਵੀ ਅਤੇ ਸ੍ਰੀ ਗੁਰਕਿਰਤ ਸਿੰਘ ਪੀ.ਐਲ ਵੀ ਮੌਜੂਦ ਸਨ ਜਿਹਨਾਂ ਨੇ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ।

Advertisement
Advertisement
Advertisement
Advertisement
Scroll to Top