Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:10 am

+91 90915 01313 , +91 90916 01313

punjabbanni@gmail.com
punjabbani@yahoo.com

ਰਜਿੰਦਰਾ ਝੀਲ ਵਿਚ ਇੱਕ ਮਹੀਨੇ 'ਚ ਛੱਡਿਆ ਜਾਵੇਗਾ ਪਾਣੀ : ਡੀਸੀ

ਰਜਿੰਦਰਾ ਝੀਲ ਵਿਚ ਇੱਕ ਮਹੀਨੇ 'ਚ ਛੱਡਿਆ ਜਾਵੇਗਾ ਪਾਣੀ : ਡੀਸੀ

ਪਟਿਆਲਾ, 25 ਜੁਲਾਈ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਰਾਜਿੰਦਰਾ ਝੀਲ ਵਿੱਚ ਪਾਣੀ ਪੱਕੇ ਤੌਰ ‘ਤੇ ਜਮ੍ਹਾਂ ਕਰਨ ਅਤੇ ਇਸ ਨੂੰ ਇੱਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਨੂੰ ਰਾਜ ਪੱਧਰੀ ਤਕਨੀਕੀ ਕਮੇਟੀ ਵੱਲੋਂ ਪਾਸ ਕਰ ਦਿੱਤਾ ਗਿਆ ਹੈ ਅਤੇ ਹੁਣ ਇਸ ਦਾ ਟੈਂਡਰ ਅਗਲੇ ਹਫ਼ਤੇ ਲੱਗ ਜਾਵੇਗਾ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਵਿੱਚ ਪਾਣੀ ਭਰ ਦਿੱਤਾ ਜਾਵੇਗਾ।
ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏਡੀਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ ਸਮੇਤ ਲੋਕ ਨਿਰਮਾਣ, ਜਲ ਨਿਕਾਸ, ਜੰਗਲਾਤ, ਬਾਗਬਾਨੀ ਤੇ ਮੱਛੀ ਪਾਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਦੀ ਸਾਰੀ ਮੁਰੰਮਤ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਰਜਿੰਦਰਾ ਝੀਲ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਟੈਂਡਰ ਇੱਕ ਹਫ਼ਤੇ ਦੇ ਅੰਦਰ-ਅੰਦਰ ਲਗਾਇਆ ਜਾ ਰਿਹਾ ਹੈ ਜਦੋਂਕਿ ਡਰੇਨੇਜ ਵਿਭਾਗ ਵੱਲੋਂ ਇਸ ਵਿੱਚ ਪਾਣੀ ਛੱਡਣ ਲਈ ਪਾਈਪਲਾਈਨ ਦਾ ਕੰਮ ਵੀ 40 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ।
ਉਨ੍ਹਾਂ ਹੋਰ ਕਿਹਾ ਕਿ ਸ਼ਹਿਰ ਦਾ ਦਿਲ ਸਮਝੀ ਜਾਂਦੇ ਬਾਰਾਂਦਰੀ ਤੇ ਵਾਤਾਵਰਨ ਪਾਰਕ ਦੀ ਵੀ ਨੁਹਾਰ ਬਦਲਣ ਲਈ ਐਨਕੈਪ ਤਹਿਤ ਤਜਵੀਜਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਹਿਰ ਅੰਦਰ ਗਰੀਨ ਬੈਲਟ ਅਧੀਨ ਖੇਤਰ ਵਧਾਉਣ ਲਈ ਨਗਰ ਨਿਗਮ ਦੇ ਸਹਿਯੋਗ ਨਾਲ ਜੰਗਲਾਤ ਵਿਭਾਗ ਵੱਲੋਂ ਵੱਡੀ ਨਦੀ ਦੇ ਕਿਨਾਰੇ, ਸਰਹਿੰਦ ਬਾਈਪਾਸ, ਜੇਲ ਰੋਡ, ਡਿਫੈਂਸ ਏਰੀਆ, ਕੇਸਰ ਬਾਗ ਅਤੇ ਨਾਭਾ ਰੋਡ ਵਿਖੇ ਬੂਟੇ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸ਼ਹਿਰ ਦੇ ਲੀਲ੍ਹਾ ਭਵਨ ਚੌਂਕ ਦੇ ਨਵੀਨੀਕਰਨ ਸਮੇਤ ਹੋਰ ਚੌਂਕਾਂ ਦਾ ਵੀ ਮੂੰਹ-ਮੁਹਾਂਦਰਾ ਬਦਲਿਆ ਜਾਵੇਗਾ, ਇਸ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਟੈਂਡਰ ਲਗਾਏ ਜਾ ਰਹੇ ਹਨ। ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਪ੍ਰਥਮ ਗੰਭੀਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top