Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:19 am

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ 'ਤੇ ਉਤਰੇ

ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ 'ਤੇ ਉਤਰੇ

ਪਟਿਆਲਾ, 26 ਜੁਲਾਈ : ਪਟਿਆਲਾ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਖ਼ੁਦ ਸੜਕਾਂ ‘ਤੇ ਉਤਰੇ ਅਤੇ ਵੱਖ-ਵੱਖ ਚੌਂਕਾਂ ਸਮੇਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਬਾਹਰ ਜਾਇਜ਼ਾ ਲਿਆ।

ਇਸ ਮੌਕੇ 21 ਨੰਬਰ ਫਾਟਕ ਦੇ ਪੁੱਲ ਤੋਂ ਪਹਿਲਾਂ ਲਹਿਲ ਚੌਂਕ ਵਿੱਚ ਅਜਿਹੇ ਦੋ ਬੱਚੇ ਮਿਲੇ, ਜਿਨ੍ਹਾਂ ਦੇ ਨਾਲ ਦੇ ਦਿਵਿਆਂਗ ਵਿਅਕਤੀ ਨੇ ਦੱਸਿਆ ਕਿ ਉਸਦੇ ਤਿੰਨ ਬੱਚੇ ਹਨ ਤੇ ਇਨ੍ਹਾਂ ਦੀ ਮਾਤਾ ਦੀ ਮੌਤ ਹੋ ਚੁੱਕੀ ਹੈ, ਪਰੰਤੂ ਉਹ ਆਪਣੇ ਬੱਚਿਆਂ ਤੋਂ ਭੀਖ ਨਹੀਂ ਮੰਗਵਾਉਂਦਾ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਇਸ ਵਿਅਕਤੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੇ ਇਸ ਦੇ ਮੁੜ ਵਸੇਬੇ ਲਈ ਸਬੰਧਤ ਵਿਭਾਗ ਨੂੰ ਤੁਰੰਤ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ। ਜਦੋਂਕਿ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਦੋ ਬੱਚੇ ਬੰਸਰੀਆਂ ਵੇਚਦੇ ਪਾਏ ਗਏ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਬੱਚਿਆਂ ਨਾਲ ਗੱਲ ਕਰਕੇ ਇਨ੍ਹਾਂ ਦੀ ਪੜ੍ਹਾਈ ਤੇ ਇਨ੍ਹਾਂ ਨੂੰ ਹੁਨਰਮੰਦ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਚੌਂਕਾਂ ਵਿਖੇ ਤਾਇਨਾਤ ਪੀ.ਸੀ.ਆਰ. ਅਤੇ ਟ੍ਰੈਫਿਕ ਪੁਲਿਸ ਟੀਮਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਬੱਚਾ ਖ਼ੁਦ ਭੀਖ ਮੰਗਦਾ ਨਜ਼ਰ ਆਉਂਦਾ ਹੈ ਜਾਂ ਕੋਈ ਸ਼ੱਕੀ ਵਿਅਕਤੀ ਉਸ ਤੋਂ ਭੀਖ ਮੰਗਵਾ ਰਿਹਾ ਦਿੱਸੇ ਤਾਂ ਤੁਰੰਤ ਇਸ ਨੂੰ ਰੋਕਿਆ ਜਾਵੇ ਅਤੇ ਅਜਿਹੇ ਬੱਚਿਆਂ ਦੀ ਸੂਚਨਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਮੋਬਾਇਲ ਨੰਬਰ 9646006027, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੇ ਫੋਨ ਨੰਬਰ 7087409494 ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਚਾਈਲਡ ਕੇਅਰ ਨੰਬਰ 1098 ‘ਤੇ ਕਾਲ ਕਰਕੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਚੌਂਕ ਵਿੱਚ ਕੋਈ ਬੱਚਾ ਭੀਖ ਮੰਗਦਾ ਪਾਇਆ ਗਿਆ ਤਾਂ ਸਬੰਧਤ ਚੌਂਕਾਂ ਵਿੱਚ ਤਾਇਨਾਤ ਮੁਲਾਜਮ ਜ਼ਿੰਮੇਵਾਰ ਹੋਣਗੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ ਤੇ ਪ੍ਰਾਜੈਕਟ ਜੀਵਨਜੋਤ 2.0 ਤਹਿਤ ਜਿੱਥੇ ਪੂਰੇ ਜ਼ਿਲ੍ਹੇ ਭਰ ਵਿੱਚ ਛਾਪਾਮਾਰੀ ਕੀਤੀ ਜਾ ਰਹੀ ਹੈ, ਉਥੇ ਹੀ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਨ ਲਈ ਵੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਇੱਕ ਭਿਆਨਕ ਸਮੱਸਿਆ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਬੱਚਿਆਂ ਦੇ ਪੁਨਰ ਵਸੇਬੇ ਲਈ ਵੀ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿੱਖਿਆ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਸਗੋਂ ਜੇਕਰ ਕਿਤੇ ਅਜਿਹੇ ਬੱਚੇ ਭੀਖ ਮੰਗਦੇ ਨਜ਼ਰ ਆਉਣ ਤਾਂ ਚਾਈਲਡ ਹੈਲਪ ਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਅਜਿਹੇ ਬੱਚਿਆਂ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ। ਜਦੋਂਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਮੇਜਰ (ਰਿਟਾ.) ਹਰਜੋਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਕੌਰ, ਪੁਲਿਸ ਇੰਸਪੈਕਟਰ ਗਗਨਦੀਪ ਸਿੰਘ ਤੇ ਮਨਪ੍ਰੀਤ ਕੌਰ ਤੂਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top