Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:14 am

+91 90915 01313 , +91 90916 01313

punjabbanni@gmail.com
punjabbani@yahoo.com

 ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਅਵਾਰਾ ਕੁੱਤਿਆਂ ਤੇ ਪਸ਼ੂਆਂ ਨਾਲ ਨਜਿਠਣ ਲਈ ਲਿਖਿਆ ਪੱਤਰ 

 ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਅਵਾਰਾ ਕੁੱਤਿਆਂ ਤੇ ਪਸ਼ੂਆਂ ਨਾਲ ਨਜਿਠਣ ਲਈ ਲਿਖਿਆ ਪੱਤਰ 

ਪਟਿਆਲਾ, 26 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰਾਂ ਤੇ ਪਿੰਡਾਂ ਦੀਆਂ ਗਲੀਆਂ-ਗਲੀਆਂ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਨਾਲ-ਨਾਲ ਸੜਕਾਂ ਤੇ ਅਵਾਰਾ ਘੁੰਮ ਰਹੇ ਪਸ਼ੂਆਂ ਨਾਲ ਨਿਤ ਦਿਨ ਵਾਪਰ ਰਹੇ ਸੜਕੀ ਹਾਸਿਆਂ ਵਿੱਚ ਸੈਕੜੇ ਲੋਕਾਂ ਦੀਆਂ ਰੋਜ਼ਾਨਾ ਹੀ ਜਾ ਰਹੀਆ ਅਜਾਈ ਜਾਨਾ ਬਚਾਉਣ ਯੋਗ ਪ੍ਰਬੰਧ ਕੀਤੇ ਜਾਣ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਮਾਜ ਵਿੱਚ ਇਹ ਗੰਭੀਰ ਸਮੱਸਿਆਵਾਂ ਬਣਦੀਆ ਜਾ ਰਹੀਆ ਹਨ, ਜਿਸ ਤੇ ਕਾਬੂ ਪਾਉਣਾ ਸਮੇਂ ਦੀ ਮੁੱਖ ਲੋੜ ਹੈ ।
ਉਹਨਾਂ ਦੱਸਿਆ ਕਿ ਇਹ ਸੜਕਾਂ ਤੇ ਅਵਾਰਾ ਘੁੰਮ ਰਹੇ ਪਸ਼ੂ ਜਿਆਦਾਤਰ ਉਹ ਹੁੰਦੇ ਹਨ, ਜੋ ਲੋਕਾਂ ਵੱਲੋਂ ਦੁੱਧ ਨਾ ਦੇਣ ਕਰਕੇ ਛੱਡ ਦਿੱਤੇ ਜਾਂਦੇ ਹਨ ਤੇ ਗਊਸ਼ਾਲਾਵਾਂ ਵੀ ਅਜਿਹੇ ਪਸ਼ੂਆਂ ਦੀ ਸਾਂਭ ਸੰਭਾਲ ਕਰਨ ਤੋਂ ਪੈਰ ਪਿੱਛੇ ਖਿੱਚ ਲੈਂਦੀਆ ਹਨ। ਇਸ ਸਭ ਦੇ ਬਾਵਜੂਦ ਜਦੋਂ ਸਰਕਾਰ ਵੱਲੋਂ ਗਊ ਸੈਸ ਦੇ ਨਾਂ ਤੇ ਲੱਖਾਂ ਕਰੋੜਾਂ ਰੁਪਿਆ ਲੋਕਾਂ ਕੋਲੋ ਇਕੱਠਾ ਕੀਤਾ ਜਾਂਦਾ ਹੈ, ਤਾਂ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਵੀ ਸਰਕਾਰਾਂ ਦਾ ਮੁੱਖ ਫਰਜ਼ ਬਣਦਾ ਹੈ, ਪਰ ਇਹ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।
ਉਹਨਾਂ ਦੱਸਿਆ ਕਿ ਅਵਾਰਾ ਪਸ਼ੂਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਰਕਾਰ ਵੱਲੋਂ 15 ਜੁਲਾਈ ਨੂੰ ਵਿਧਾਨ ਸਭਾ ਦੇ ਸੱਦੇ ਗਏ ਸਪੈਸ਼ਲ ਸਦਨ ਵਿੱਚ ਕੈਬਨਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਆਵਾਜ਼ ਉਠਾਈ ਗਈ ਸੀ, ਜਿਸ ਲਈ ਸਰਕਾਰ ਭਾਵੇਂ ਗੰਭੀਰ ਦਿਖਾਈ ਦਿਤੀ, ਪਰੰਤੂ ਫਿਰ ਵੀ ਯੋਗ ਪ੍ਰਬੰਧ ਸਰਕਾਰ ਵੱਲੋਂ ਜਲਦ ਤੋਂ ਜਲਦ ਕੀਤੇ ਜਾਣੇ ਚਾਹੀਦੇ ਹਨ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਦੇ ਨਾਲ ਹੀ ਅਵਾਰਾ ਕੁੱਤਿਆਂ ਦੀ ਵੱਧ ਰਹੀ ਸੰਖਿਆ ਵੀ ਸਮਾਜ ਲਈ ਘਾਤਕ ਸਿੱਧ ਹੁੰਦੀ ਜਾ ਰਹੀ ਹੈ, ਇਸ ਲਈ ਸਰਕਾਰ ਨੂੰ ਆਵਾਰਾ ਕੁੱਤਿਆਂ ਵੱਲ ਵੀ ਉਚਿਤ ਧਿਆਨ ਦੇ ਕੇ ਇਸ ਸਮੱਸਿਆ ਨੂੰ ਨਜਿਠਣ ਲਈ ਯੋਗ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ।
Advertisement
Advertisement
Advertisement
Advertisement
Scroll to Top