Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:11 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ

ਚੰਡੀਗੜ, 26 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਮੀਟਿੰਗ ਵਿੱਚ ਬੀਜ ਐਕਟ 1966 ਵਿੱਚ ਪਹਿਲੀ ਵਾਰ ਸੋਧ ਕਰਨ ਦਾ ਫ਼ੈਸਲਾ ਲਿਆ ਗਿਆ। ਪੰਜਾਬ ਕੈਬਨਿਟ ਨੇ ਇਸ ਬਿੱਲ ਨੂੰ ਪ੍ਰਵਾਨਗੀ ਦੇ ਕੇ ਨਕਲੀ ਬੀਜਾਂ ਦੀ ਵਿਕਰੀ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਰਾਹ ਮੋਕਲਾ ਕਰ ਦਿੱਤਾ ਹੈ। ਦਸ ਦਈਏ ਪੰਜਾਬ ਮੰਤਰੀ ਮੰਡਲ ਨੇ ਅੱਜ ਹਰਿਆਣਾ ਦੀ ਤਰਜ਼ ’ਤੇ ‘ਬੀਜ (ਪੰਜਾਬ ਸੋਧ) ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਕੈਬਨਿਟ ਦੀ ਪ੍ਰਵਾਨਗੀ ਮਗਰੋਂ ਸੂਬੇ ਵਿੱਚ ਨਕਲੀ ਤੇ ਗੈਰ-ਮਿਆਰੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਤੇ ਜੁਰਮਾਨੇ ਦਾ ਰਾਹ ਪੱਧਰਾ ਹੋ ਗਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਮਾਰਚ 2025 ਵਿੱਚ ਆਪਣੇ ਸੂਬੇ ’ਚ ਬੀਜਾਂ ਦੀ ਕਾਲਾ ਬਾਜ਼ਾਰੀ ਅਤੇ ਨਕਲੀ ਬੀਜਾਂ ਦੀ ਵਿਕਰੀ ਰੋਕਣ ਲਈ ਬੀਜ ਐਕਟ 1966 ਵਿੱਚ ਸੋਧ ਕੀਤੀ ਸੀ। ਜਿਕਰਯੋਗ ਹੈ ਕਿ ਪਿਛਲੇ ਅਰਸੇ ਤੋਂ ਪੰਜਾਬ ਵਿੱਚ ਨਕਲੀ ਬੀਜਾਂ ਅਤੇ ਦਵਾਈਆਂ ਦਾ ਕਾਫ਼ੀ ਰੌਲਾ ਪੈਂਦਾ ਰਿਹਾ ਹੈ ਪਰ ਬੀਜ ਐਕਟ 1966 ਤਹਿਤ ਜੁਰਮਾਨੇ ਤੇ ਸਜ਼ ਘੱਟ ਹੋਣ ਕਰਕੇ ਅਪਰਾਧ ਰੁਕ ਨਹੀਂ ਰਿਹਾ ਸੀ। ਬੀਜ ਐਕਟ 1966 ਦੀ ਧਾਰਾ 19 ਵਿੱਚ ਪਹਿਲਾਂ ਕੋਈ ਸੋਧ ਨਹੀਂ ਕੀਤੀ ਗਈ ਸੀ।

ਧਾਰਾ 19ਏ ਸ਼ਾਮਲ ਕਰਨ ਦੀ ਪ੍ਰਵਾਨਗੀ

ਅੱਜ ਮੰਤਰੀ ਮੰਡਲ ਨੇ ‘ਬੀਜ ਐਕਟ (ਅਧਿਸੂਚਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਦਾ ਨਿਯਮ)’ ਦੀ ਧਾਰਾ 7 ਦੀ ਉਲੰਘਣਾ ਲਈ ਐਕਟ ਵਿੱਚ ਸੋਧ ਕਰਨ ਅਤੇ ਧਾਰਾ 19ਏ ਸ਼ਾਮਲ ਕਰਨ ਲਈ ਬਿੱਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂ ਤਜਵੀਜ਼ ਮੁਤਾਬਕ ਕੰਪਨੀ ਨੂੰ ਪਹਿਲੀ ਵਾਰ ਅਪਰਾਧ ਕਰਨ ’ਤੇ ਇਕ ਤੋਂ ਦੋ ਸਾਲ ਦੀ ਸਜ਼ਾ ਅਤੇ ਪੰਜ ਤੋਂ ਦਸ ਲੱਖ ਰੁਪਏ ਤੱਕ ਜੁਰਮਾਨਾ ਹੋਵੇਗਾ ਅਤੇ ਦੁਬਾਰਾ ਅਪਰਾਧ ਕੀਤੇ ਜਾਣ ’ਤੇ ਦੋ ਤੋਂ ਤਿੰਨ ਸਾਲ ਦੀ ਸਜ਼ਾ ਅਤੇ 10 ਤੋਂ 50 ਲੱਖ ਰੁਪਏ ਜੁਰਮਾਨਾ ਹੋਵੇਗਾ।

ਇਸੇ ਤਰ੍ਹਾਂ ਡੀਲਰ/ਵਿਅਕਤੀ ਨੂੰ ਪਹਿਲੀ ਵਾਰ ਅਪਰਾਧ ’ਤੇ ਛੇ ਮਹੀਨਿਆਂ ਤੋਂ ਇਕ ਸਾਲ ਤੱਕ ਦੀ ਸਜ਼ਾ ਅਤੇ ਇਕ ਤੋਂ ਪੰਜ ਲੱਖ ਰੁਪਏ ਜੁਰਮਾਨਾ ਹੋਵੇਗਾ ਅਤੇ ਦੁਬਾਰਾ ਅਪਰਾਧ ਕਰਨ ’ਤੇ ਇਕ ਤੋਂ ਦੋ ਸਾਲ ਦੀ ਸਜ਼ਾ ਅਤੇ ਪੰਜ ਤੋਂ ਦਸ ਲੱਖ ਰੁਪਏ ਜੁਰਮਾਨਾ ਹੋਵੇਗਾ। ਇਸ ਤੋਂ ਪਹਿਲਾਂ ਬੀਜ ਐਕਟ 1966 ਵਿੱਚ ਪਹਿਲੀ ਵਾਰ ਜੁਰਮ ਕਰਨ ’ਤੇ ਪੰਜ ਸੌ ਰੁਪਏ ਜੁਰਮਾਨਾ ਅਤੇ ਦੂਜੀ ਵਾਰ ਇਕ ਹਜ਼ਾਰ ਰੁਪਏ ਜੁਰਮਾਨਾ ਤੇ ਛੇ ਮਹੀਨਿਆਂ ਦੀ ਸਜ਼ਾ ਹੁੰਦੀ ਸੀ।

Advertisement
Advertisement
Advertisement
Advertisement
Scroll to Top