Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

ਪਟਿਆਲਾ, 25 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ ਤੇ ਸਰਕਾਰੀ ਮਾਲੀਆ ਦੀ ਰਿਕਵਰੀ ਦੇ ਬਕਾਇਆ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ। ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮ ਦੀ ਸਮੀਖਿਆ ਕਰਨ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

ਮਾਲ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਕੰਮ ਦਾ ਹਰੇਕ ਮਹੀਨੇ ਮੁਲਾਂਕਣ ਕਰਕੇ ਇਸ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਕਾਰਗੁਜ਼ਾਰੀ ਸਹੀ ਨਾ ਹੋਣ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਮਾਲੀਆ ਦੀ ਰਿਕਵਰੀ ਟੀਚੇ ਨਾਲੋਂ ਘੱਟ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਮਾਲ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੋਂ ਪਹਿਲਾਂ ਨਿਰਧਾਰਤ ਟੀਚੇ ਮੁਤਾਬਿਕ ਰਿਕਵਰੀ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਖ਼ਸਰਾ ਮੁਸਾਵੀ ਤੇ ਖ਼ਸਰਾ ਮੈਪਿੰਗ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਸਾਰੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨੀ ਰਿਕਾਰਡ ਅਤੇ ਮਾਲ ਵਿਭਾਗ ਨਾਲ ਜੁੜੇ ਅਤੇ ਲੰਬਿਤ ਕੰਮਾਂ ਸਮੇਤ ਵੱਖ-ਵੱਖ ਕਾਰਪੋਰੇਸ਼ਨਾਂ, ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਆਦਿ ਦੀ ਬਕਾਇਆ ਮਾਲੀਆ ਰਿਕਵਰੀ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ। ਮੀਟਿੰਗ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀ ਹਾਜ਼ਰ ਸਨ।

 

Advertisement
Advertisement
Advertisement
Advertisement
Scroll to Top