Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:56 pm

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਔਰਤਾਂ  ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਔਰਤਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

ਪਟਿਆਲਾ, 25 ਜੂਨ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਾਂਧਨੀ ਰੰਗਾਈ ਅਤੇ ਵਾਤਾਵਰਣ ਪੱਖੀ ਸਫ਼ਾਈ ਪਦਾਰਥ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਪਿੰਡ ਦੰਦਰਾਲਾ ਖਰੌੜ, ਕੱਲਰ ਮਾਜਰੀ, ਘਨੂੱੜਕੀ, ਦੀਵਾਨ ਗੜ੍ਹ, ਬਿਰਧਨੋਂ, ਲੱਧਾ ਹੇੜੀ, ਜੱਸੋਮਾਜਰਾ, ਗੁਰਦਿੱਤਪੁਰਾ ਅਤੇ ਰਣਜੀਤਗੜ੍ਹ ਤੋਂ 33 ਪਿੰਡ ਦੀਆਂ ਔਰਤਾਂ, ਲੜਕੀਆਂ ਅਤੇ ਨੌਜੁਆਨਾਂ ਨੇ ਭਾਗ ਲਿਆ।

ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਗੁਰਉਪਦੇਸ਼ ਕੌਰ ਨੇ ਕੱਪੜਿਆਂ ਦੀ ਸਾਜ-ਸਜਾਵਟ ਲਈ ਬਾਧਨੀ ਕਲਾ ਦੀਆਂ ਵੱਖ-ਵੱਖ ਤਕਨੀਕਾਂ ਦੱਸੀਆਂ ਅਤੇ ਵੱਖ-ਵੱਖ ਤਰ੍ਹਾਂ ਦੇ ਸਮਾਨ ਜਿਵੇਂ ਕਿ ਦੁਪੱਟੇ, ਸੂਟ, ਕੂਸ਼ਨ ਕਵਰ, ਚਾਦਰਾਂ ਅਤੇ ਪਰਦਿਆਂ ਦੀ ਰੰਗਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਘਰ ਵਿਚ ਸਾਬਣ ਅਤੇ ਸਰਫ ਬਣਾਉਣ ਦੀਆਂ ਵਾਤਾਵਰਣ ਅਨੂਕੁਲਿਤ ਤਕਨੀਕਾਂ ਬਾਰੇ ਵੀ ਸਿਖਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਸਿੱਖਿਆ।

ਸਿਖਲਾਈ ਦੌਰਾਨ ਸਫਲ ਸਿਖਿਆਰਥਣਾਂ ਸੁਮਨ ਕੌਸ਼ਿਕ (ਹਾਰਵੇ ਸੈਲਫ-ਹੈਲਪ ਗਰੁੱਪ) ਅਤੇ ਭਿੰਦਰ ਕੌਰ (ਏਕਤਾ ਸੈਲਫ ਹੈਲਪ ਗਰੁੱਪ) ਨੇ ਸਵੈ-ਸਮੂਹਾਂ ਦੇ ਸ਼ਕਤੀਕਰਣ ਬਾਰੇ ਪ੍ਰੇਰਿਤ ਭਾਸ਼ਣ ਦਿੱਤਾ ਅਤੇ ਆਰਥਿਕ ਆਤਮ-ਨਿਰਭਰਤਾ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।

ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਔਰਤਾਂ ਨੂੰ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਘਰ ਵਿੱਚ ਫਲ਼ਾਂ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੇ ਅਖੀਰਲੇ ਦਿਨ  ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨ ਬੀਬੀਆਂ ਨੂੰ ਆਪਣਾ ਹੁਨਰ ਪਛਾਣ ਕੇ ਹੱਥ ਦੀ ਦਸਤਕਾਰੀ ਨੂੰ ਵਪਾਰਕ ਪੱਧਰ ’ਤੇ ਤੋਰਨ ਲਈ ਪ੍ਰੇਰਿਤ ਕੀਤਾ।

Advertisement
Advertisement
Advertisement
Advertisement
Scroll to Top