Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ

ਪਟਿਆਲਾ 25 ਜੂਨ – ਹੜ੍ਹਾਂ ਤੋਂ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਜਾਣ । ਇਸ ਗੱਲ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਕਿਸੇ ਵੀ ਹਾਲਤ ਵਿੱਚ ਪ੍ਰਬੰਧਾਂ ਵਿੱਚ ਕਮੀਆਂ ਨਹੀ ਰਹਿਣੀਆਂ ਚਾਹੀਦੀਆਂ। ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ  ਕਰਮਚਾਰੀਆਂ ਵਿਰੁੱਧ ਤੁਰੰਤ ਸਖ਼ਤ ਐਕਸ਼ਨ ਲਿਆ ਜਾਵੇਗਾ ।

ਡਿਪਟੀ ਕਮਿਸ਼ਨਰ ਨੇ ਛੋਟੀ ਤੇ ਵੱਡੀ ਨਦੀ ਸਬੰਧੀ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ। ਉਹਨਾਂ  ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਉਹਨਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਜਿੱਥੇ ਪਹਿਲਾਂ ਬਰਸਾਤਾਂ ਦੌਰਾਨ ਹੜ੍ਹ ਆਏ ਸਨ ।  ਉਹਨਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ, ਸੀਵਰੇਜ ਬੋਰਡ, ਸਥਾਨਕ ਸਰਕਾਰਾਂ , ਨਗਰ ਨਿਗਮ, ਪੀ.ਐਸ.ਪੀ.ਸੀ.ਐਲ, ਖੁਰਾਕ ਤੇ ਸਿਵਲ ਸਪਲਾਈ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ ਤੇ ਚਰਚਾ ਵੀ ਕੀਤੀ

ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ , ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਵਧੀਕ ਡਿਪਟੀ ਕਮਿਸ਼ਨਰ(ਯੂ.ਡੀ.) ਨਵਰੀਤ ਕੌਰ ਸੇਂਖੋਂ, ਐਸ.ਡੀ.ਐਮ. ਨਾਭਾ ਇਸਮਿਤ ਵਿਜੇ ਸਿੰਘ , ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ , ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top