Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਹੋਇਆ ਭਰਵਾਂ ਸਵਾਗਤ

ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਹੋਇਆ ਭਰਵਾਂ ਸਵਾਗਤ

ਪਟਿਆਲਾ, 2 ਜੁਲਾਈ :  ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ‘ਆਓ ਸਕੂਲ ਚੱਲੀਏ’ ਜਸ਼ਨ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸੇ ਤਹਿਤ ਸਕੂਲ ਸਿੱਖਿਆ ਵਿਭਾਗ ਦੇ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਦੌਰਾਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਕੂਲ ਦਾ ਪਹਿਲਾ ਦਿਨ ਤਿਉਹਾਰ ਵਾਂਗ ਮਨਾਇਆ ਗਿਆ। ਬਲਾਕ ਦੇ ਸਾਰੇ ਸਕੂਲਾਂ ਵਿੱਚ ਮੇਲੇ ਵਰਗਾ ਮਾਹੌਲ ਬਣਿਆ ਰਿਹਾ । ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵਾਪਸੀ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੇ ਇਲਾਵਾ ਸਕੂਲ ਦੇ ਬੁਲੇਟਿਨ ਬੋਰਡ ਤੇ ਪ੍ਰੇਰਨਾਦਾਇਕ ਅਤੇ ਸਕਾਰਾਤਮਕ ਵਿਚਾਰ ਲਗਾਏ ਗਏ ਤਾਂ ਜੋ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਛੁੱਟੀਆਂ ਤੋਂ ਬਾਅਦ ਸਕੂਲ ਪੁੱਜੇ ਵਿਦਿਆਰਥੀਆਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੁੱਖ ਨਿਵਾਰਨ ਵਿਖੇ ਮੁੱਖ ਅਧਿਆਪਕਾ ਜੋਤੀ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੁਸਰੋਪੁਰ ਦੇ ਮੁੱਖ ਅਧਿਆਪਕਾ ਕਿਰਨ ਕੌਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮੈਣ ਦੇ ਸੀਐਚਟੀ ਅਤੇ ਮੁੱਖ ਅਧਿਆਪਕ ਪੂਰਨ ਸਿੰਘ ਸਮੇਤ ਬਲਾਕ  ਦੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਬਹੁਤ ਹੀ ਪ੍ਰੇਰਨਾਦਾਇਕ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਨੂੰ ਸਕੂਲ ਆਉਣ ਲਈ ਉਤਸਾਹਿਤ ਕੀਤਾ ਹੈ। ਉਹਨਾਂ ਕਿਹਾ ਕਿ ਸਾਨੂੰ ਵਿਭਾਗੀ ਹਦਾਇਤਾਂ ਦਾ ਪਾਲਣ ਕਰਦਿਆਂ ਆਪਣੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਚਨ ਵੱਧ ਹੋਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਆਖਿਆ ਕਿ ਸਕੂਲ ਖੁੱਲਣ ਦੇ ਪਹਿਲੇ ਦਿਨ ਸਕੂਲਾਂ ਨੂੰ ਰੰਗ ਬਿਰੰਗੇ ਗ਼ੁਬਾਰੇ, ਫੁੱਲਾਂ ਅਤੇ ਸਕਾਰਾਤਮਕ ਸੋਚ ਵਾਲੇ ਵਿਚਾਰਾਂ ਦੇ ਪੋਸਟਰ ਲਗਾ ਕੇ ਵਿਦਿਆਰਥੀਆਂ ਦਾ ਖ਼ੁਸ਼ਹਾਲ ਮਾਹੌਲ ਵਿੱਚ ਸਵਾਗਤ ਕੀਤਾ ਗਿਆ। ਜਿਨ੍ਹਾਂ ਪੋਸਟਾਂ ਦਾ ਥੀਮ ‘ਵੈਲਕਮ ਬੈਕ’, ‘ਨਵੀਂ ਸ਼ੁਰੂਆਤ’, ‘ਸਿੱਖਣ ਦੀ ਖ਼ੁਸ਼ੀ’, ‘ਹਰ ਰੋਜ਼ ਨਵਾਂ ਰੋਮਾਂਚਕ’ ਸਮੇਤ ਹੋਰ ਵੱਖ-ਵੱਖ ਰੱਖਿਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ।

Advertisement
Advertisement
Advertisement
Advertisement
Scroll to Top