Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ-ਡੀ.ਸੀ.

ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ-ਡੀ.ਸੀ.

ਪਟਿਆਲਾ, 2 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨੌਰ ਨੇੜੇ ਸਰਾਲਾ ਹੈਡ ਵਿਖੇ ਘੱਗਰ ਦਰ‌ਿਆ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਦੇ ਐਸ.ਡੀ.ਐਮ. ਅਵਿਕੇਸ਼ ਗੁਪਤਾ ਅਤੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਰਾਲਾ ਹੈਡ ਵਿਖੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਮੱਥਾ ਟੇਕਿਆ ਅਤੇ ਨੇੜੇ ਹੀ ਮਗਨਰੇਗਾ ਵਰਕਰਾਂ ਵੱਲੋਂ ਮਿੱਟੀ ਦੇ ਭਰੇ ਜਾ ਰਹੇ ਥੈਲਿਆਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਮਹਿਲਾਵਾਂ ਨਾਲ ਗੱਲਬਾਤ ਵੀ ਕੀਤੀ।

ਡਿਪਟੀ ਕਮਿਸ਼ਨਰ ਨੂੰ ਐਕਸੀਐਨ ਪ੍ਰਥਮ ਗੰਭੀਰ ਨੇ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ ‘ਚ ਭਾਂਖਰਪੁਰ ਵਿਖੇ 1.6 ਫੁੱਟ ਗੇਜ ‘ਤੇ 3272 ਕਿਊਸਿਕ ਅਤੇ ਸਰਾਲਾ ਹੈਡ ‘ਤੇ 4 ਫੁੱਟ ਗੇਜ ‘ਤੇ ਪਾਣੀ ਵਹਿ ਰਿਹਾ ਹੈ। ਟਾਂਗਰੀ ਨਦੀ ‘ਚ ਪਿਹੋਵਾ ਰੋਡ ਵਿਖੇ 23599 ਕਿਊਸਕ ਅਤੇ ਮਾਰਕੰਡਾ ਨਦੀ ‘ਚ 21592 ਕਿਊਸਿਕ ਪਾਣੀ ਵਹਿ ਰਿਹਾ ਹੈ ਅਤੇ ਖਤਰੇ ਦੀ ਕੋਈ ਗੱਲ ਨਹੀਂ ਫਿਰ ਵੀ ਡਰੇਨੇਜ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ।

ਇਸ ਦੌਰਾਨ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਨਦੀਆਂ ‘ਚ ਪਾਣੀ ਦੇ ਵਹਿਣ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਜਿਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨਾ ਚਾਹੀਦਾ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦਰਿਆਵਾਂ ਦੇ ਕੈਚਮੈਂਟ ਖੇਤਰ ‘ਚ ਪਈ ਬਰਸਾਤ ਕਰਕੇ ਇਨ੍ਹਾਂ ਨਦੀਆਂ ‘ਚ ਪਾਣੀ ਦੀ ਮਾਤਰਾ ਵਧੀ ਸੀ ਜੋ ਹੁਣ ਲਗਾਤਾਰ ਘੱਟ ਰਿਹਾ ਹੈ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ ‘ਚ ਪਾਣੀ ਦੇ ਵਹਾਅ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਫ਼ਿਲਹਾਲ ਇਹ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ ਪਰੰਤੂ ਇਨ੍ਹਾਂ ‘ਚ ਪਾਣੀ ਵਧਣ ਦੀ ਕਿਸੇ ਤਰ੍ਹਾਂ ਦੀ ਵੀ ਸੰਭਾਵਨਾਂ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

ਡਾ. ਪ੍ਰੀਤੀ ਯਾਦਵ ਨੇ ਜਲ ਨਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪ੍ਰਬੰਧਾਂ ‘ਚ ਕੋਈ ਢਿੱਲ ਜਾਂ ਅਣਗਹਿਲੀ ਤੇ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਬਾਰੇ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

Advertisement
Advertisement
Advertisement
Advertisement
Scroll to Top