Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:09 pm

+91 90915 01313 , +91 90916 01313

punjabbanni@gmail.com
punjabbani@yahoo.com

71 ਨੀਟ ਕਲੀਅਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

71 ਨੀਟ ਕਲੀਅਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

ਪਟਿਆਲਾ, 5 ਜੁਲਾਈ :  ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਨੀਟ 2025 ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ 71 ਨੀਟ ਕਲੀਅਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਿਹਨਤ ਭਰੇ ਯਤਨਾਂ ਲਈ ਸਨਮਾਨਤ ਕੀਤਾ ਗਿਆ। ਨਾਲ ਹੀ ਉਹਨਾਂ ਦੇ ਗਾਈਡ ਅਧਿਆਪਕਾਂ ਅਤੇ ਪੂਰੀ ਨੀਟ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਾਮਯਾਬੀ ਪਟਿਆਲਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ ਅਤੇ ਹਰ ਨੀਟ ਕਲੀਅਰ ਵਿਦਿਆਰਥੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਛੋਟੇ ਭੈਣ-ਭਰਾਵਾਂ ਦੀ ਅਗਵਾਈ ਕਰੇ, ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਇਹ ਗਿਣਤੀ ਹੋਰ ਵੀ ਵਧੇ। ਉਨ੍ਹਾਂ ਨੇ ਸਫਲਤਾ ਦਾ ਸਿਹਰਾ ਲੈਕਚਰਾਰਾਂ ਅਤੇ ਨੀਟ ਟੀਮ ਦੇ ਮੈਂਬਰਾਂ ਦੇ ਨਿਰੰਤਰ ਯਤਨਾਂ ਨੂੰ ਦਿੱਤਾ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੁਣ ਸਮਾਜ ਦੀ ਨੀਂਹ ਬਣਦਿਆਂ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਓਲਡ ਪੁਲਿਸ ਲਾਈਨ ਸਕੂਲ ਪਟਿਆਲਾ ਵਿੱਚ ਕੀਤੇ ਇਸ ਸਮਾਰੋਹ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਇਸ ਸਮਾਰੋਹ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੇ ਨੀਟ 2025 ਵਿੱਚ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚਿਆ ਹੈ। ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਨੇ ਜੇਈਈ ਮੇਨਜ਼ ਅਤੇ ਐਡਵਾਂਸ ਵਿੱਚ ਚੰਗਾ ਸਥਾਨ ਪ੍ਰਾਪਤ ਕੀਤਾ ਸੀ।

ਸਨਮਾਨ ਸਮਾਰੋਹ ਦੌਰਾਨ ਜਿਨ੍ਹਾਂ ਟੀਮ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿੱਚ ਪ੍ਰਿੰਸੀਪਲ ਮਨਦੀਪ ਕੌਰ, ਪ੍ਰਿੰਸੀਪਲ ਸੰਦੀਪ ਕੁਮਾਰ, ਪ੍ਰਿੰਸੀਪਲ ਰਮਨਦੀਪ ਕੌਰ, ਦੌਲਤ ਰਾਮ ਲੈਕਚਰਾਰ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਅਤੇ ਦਿਨੇਸ਼ ਕੁਮਾਰ ਸਟੇਟ ਮੈਂਬਰ ਸ਼ਾਮਲ ਸਨ।

Advertisement
Advertisement
Advertisement
Advertisement
Scroll to Top