Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:55 am

+91 90915 01313 , +91 90916 01313

punjabbanni@gmail.com
punjabbani@yahoo.com

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ

ਪਟਿਆਲਾ, 20 ਜੂਨ 2025 : ਪਟਿਆਲਾ ਡਵੀਜਨ ਦੇ ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਏ. ਡੀ. ਸੀ. (ਜ) ਇਸ਼ਾ ਸਿੰਗਲ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ. ਤੇ ਤਹਿਸੀਲਦਾਰ ਆਪਣੇ ਹਲਕਿਆਂ ਦੇ ਸਬੰਧਤ ਵਿਧਾਇਕ ਤੇ ਮੰਤਰੀ ਸਾਹਿਬਾਨ ਤੇ ਹੋਰ ਚੁਣੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਹੜ੍ਹ ਸੰਭਾਵਤ ਇਲਾਕਿਆਂ ਦਾ ਦੌਰਾ ਕਰਕੇ ਰਿਪੋਰਟ ਦੇਣਗੇ । ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿੱਥੇ ਹੜ੍ਹ ਦਾ ਪਾਣੀ ਆਇਆ ਸੀ, ਉਨ੍ਹਾਂ ਥਾਂਵਾਂ ਦਾ ਖਾਸ ਧਿਆਨ ਰੱਖਿਆ ਜਾਵੇ ।

ਡਵੀਜਨਲ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਘੱਗਰ, ਟਾਂਗਰੀ, ਛੋਟੀ ਤੇ ਵੱਡੀ ਨਦੀਆਂ ਸਮੇਤ ਹੋਰ ਨਹਿਰਾਂ, ਨਦੀਆਂ ਤੇ ਨਾਲਿਆਂ ਦੀ ਸਫ਼ਾਈ ਸਮੇਤ ਹੜ੍ਹ ਰੋਕੂ ਪ੍ਰਬੰਧਾਂ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮੌਨਸੂਨ ਦੇ ਮੱਦੇਨਜ਼ਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਖ਼ੁਦ ਆਪਣੀ ਡਵੀਜਨ ਦੇ ਸਾਰੇ ਜ਼ਿਲ੍ਹਿਆਂ, ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ । ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਸਾਰੇ ਹੜ੍ਹ ਸੰਭਾਵਤ ਖੇਤਰਾਂ ਦਾ ਦੌਰਾ ਕਰਕੇ ਜਮੀਨੀ ਹਕੀਕਤਾਂ ਦਾ ਵੀ ਜਾਇਜ਼ਾ ਲੈਣਗੇ ।

ਵਿਨੈ ਬੁਬਲਾਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਇਲਾਕੇ ਵਿੱਚ ਭਾਰੀ ਮੀਂਹ ਦੀ ਸੰਭਾਵਨਾਂ ਦੇ ਮੱਦੇਨਜ਼ਰ ਸੰਵੇਨਸ਼ੀਲ ਇਲਾਕਿਆਂ ‘ਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਆਪਣੇ ਸ਼ਹਿਰਾਂ ‘ਚ ਸੀਵਰੇਜ ਤੇ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾ ਕੇ ਰਿਪੋਰਟ ਸੌਂਪਣ । ਇਸ ਤੋਂ ਬਿਨ੍ਹਾਂ ਨਹਿਰੀ ਵਿਭਾਗ ਆਪਣੀਆਂ ਨਹਿਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਅਗੇਤੇ ਪ੍ਰਬੰਧ ਪੁਖ਼ਤਾ ਕਰਨਾ ਵੀ ਯਕੀਨੀ ਬਣਾਉਣ ।

ਵਿਨੈ ਬੁਬਲਾਨੀ ਨੇ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ. ਡੀ. ਆਰ. ਐਫ, ਪੁਲਿਸ ਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ ‘ਤੇ ਵੀ ਚਰਚਾ ਕੀਤੀ । ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਜਿੱਥੇ ਪਹਿਲ੍ਹਾਂ ਟੁੱਟੇ ਬੰਨ੍ਹਾਂ ਦੀ ਮੁੜ ਤੋਂ ਨਜ਼ਰਸਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ।

ਇਸ ਮੌਕੇ ਏ. ਡੀ. ਸੀ. ਇਸ਼ਾ ਸਿੰਗਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਰੂਮ 0175-2350550 ਕਾਰਜਸ਼ੀਲ ਹੈ । ਪ੍ਰਥਮ ਗੰਭੀਰ ਨੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਸਮੇਤ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ ਅਤੇ ਲੋੜ ਮੁਤਾਬਕ ਬੰਨ੍ਹਾਂ ਨੂੰ ਵੀ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ । ਡੀ. ਆਰ. ਓ. ਨਵਦੀਪ ਸਿੰਘ ਨੇ ਕਿਹਾ ਕਿ ਡਵੀਜਨ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਸਮੂਹ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣਗੇ ।

Advertisement
Advertisement
Advertisement
Advertisement
Scroll to Top