Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:30 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 08 August, 2023, 06:40 PM

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ

ਚੰਡੀਗੜ੍ਹ, 8 ਅਗਸਤ:

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ ਨੇ 105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) ਵਿੱਚ ਸੀ.ਐਨ.ਸੀ. ਮਸ਼ੀਨਿੰਗ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਵੇਗੀ।

ਇਸੇ ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ, ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟਰੇਡਾਂ ਵਿੱਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀਐਨਸੀ ਮਸ਼ੀਨਿੰਗ ਤਕਨੀਕਾਂ ਵਿੱਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁੱਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ।

ਇਹਨਾਂ ਪਹਿਲਕਦਮੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਉਤਸ਼ਾਹ ਜ਼ਾਹਰ ਕਰਦੇ ਕਰਦਿਆਂ ਸ. ਬੈਂਸ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਿਖਲਾਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਦਮੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਿਖਲਾਈਆਂ ਅਤੇ ਪ੍ਰੋਗਰਾਮਾਂ ’ਤੇ ਕੁੱਲ 15 ਲੱਖ ਰੁਪਏ ਦਾ ਖਰਚਾ ਆਵੇਗਾ।

ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ।



Scroll to Top