Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 3:07 pm

+91 90915 01313 , +91 90916 01313

punjabbanni@gmail.com
punjabbani@yahoo.com

ਕੁਰਬਾਨੀਆਂ ਤੋਂ ਨੌਜਵਾਨ ਪੀੜੀ ਨੂੰ ਜਾਣੂੰ ਕਰਵਾਉਣ ਦੀ ਲੋੜ : ਪ੍ਰੋ. ਬਡੂੰਗਰ

ਕੁਰਬਾਨੀਆਂ ਤੋਂ ਨੌਜਵਾਨ ਪੀੜੀ ਨੂੰ ਜਾਣੂੰ ਕਰਵਾਉਣ ਦੀ ਲੋੜ : ਪ੍ਰੋ. ਬਡੂੰਗਰ

ਪਟਿਆਲਾ , 23 ਜੂਨ – ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 25 ਜੂਨ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਹੋਈ ਸ਼ਹੀਦੀ ਤੇ ਸ਼ਰਧਾ ਤੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਇਹਨਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਸਿਹਤ ਦੇਣ ਦੀ ਲੋੜ ਹੈ ਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਦੀਆਂ ਗਥਾਵਾਂ ਸੁਣਾ ਕੇ ਆਪਣੇ ਅਮੋਲਿਕ ਵਿਰਸੇ ਤੋਂ ਜਾਣੂ ਕਰਵਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਾਂਤਰਿਕ ਮਾਧੋ ਦਾਸ ਬੈਰਾਗੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ 7 ਅਗਸਤ 1700 ਈ. ਨੂੰ ਖੰਡੇ-ਬਾਟੇ ਦੀ ਪਾਹੁਲ (ਅੰਮ੍ਰਿਤ ਦੀ ਦਾਤਿ) ਪ੍ਰਾਪਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਬਣਿਆ।
ਉਨ੍ਹਾਂ ਕਿਹਾ ਕਿ ਸਤਿਗੁਰਾਂ ਪਾਸੋਂ ਅੰਮ੍ਰਿਤ ਦੀ ਦਾਤਿ ਅਤੇ ਪਿਆਰ ਦਾ ਥਾਪੜਾ ਪ੍ਰਾਪਤ ਕਰਕੇ ਮੁਗਲਾਂ ਦੇ ਜ਼ਾਲਮ ਅਤੇ ਜ਼ਾਬਰ ਰਾਜ ਨੂੰ ਸਬਕ ਸਿਖਾਉਣ ਲਈ ਜੰਗਜੂ ਮੁਹਿੰਮ ਵਿਢੀ। ਥੋੜੇ ਸਮੇਂ ਵਿਚ ਉਤਰੀ ਭਾਰਤ ਦੇ ਵੱਡੇ ਹਿੱਸੇ ਨੂੰ ਜਿੱਤਕੇ ਉਥੋਂ ਮੁਗਲ ਰਾਜ ਦੀ ਸਮਾਪਤੀ ਕਰ ਦਿਤੀ । ਉਨ੍ਹਾਂ ਕਿਹਾ ਕਿ 12 ਮਈ 1710 ਈ. ਨੂੰ ਚਪੜਚਿੜੀ ਦੇ ਮੈਦਾਨ ਵਿਚ ਭਾਰੀ ਗਿਣਤੀ ਵਿਚ ਮੁਗਲੀਆ ਫੌਜ ਨੂੰ ਧੂਲ ਚਟਾਕੇ ਸੂਬਾ ਸਰਹੰਦ ਵਜ਼ੀਦ ਖਾਨ ਨੂੰ ਮਾਰ ਮੁਕਾਇਆ। ਉਨ੍ਹਾਂ ਕਿਹਾ ਕਿ 14 ਮਈ 1710 ਨੂੰ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਨਿਮਾਣਿਆਂ, ਨਿਤਾਣਿਆਂ, ਗਰੀਬਾਂ ਅਤੇ ਕਿਰਤੀਆਂ ਅਤੇ ਅਖੌਤੀ ਛੋਟੀਆਂ ਜਾਤਾਂ ਦੇ ਲੋਕਾਂ ਦਾ ਰਾਜ-ਭਾਗ ਦਾ ਮਾਲਕ ਬਣਾ ਦਿਤਾ।
ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਈ ਪਹਾੜੀ ਇਲਾਕਿਆਂ ਨੂੰ ਵੀ ਜਿੱਤਿਆਂ ਗਿਆ ਤੇ ਅੰਤ ਨੂੰ 15 ਦਸੰਬਰ 1515 ਈ. ਨੂੰ ਗੁਰਦਾਸ-ਨੰਗਲ ਦੀ ਗੜ੍ਹੀ ਤੋਂ 717 ਸਾਥੀ ਸਿੰਘਾਂ ਸਮੇਤ ਮੁਗਲ ਸਲਤਨਤ ਵੱਲੋਂ ਗ੍ਰਿਫਤਾਰ ਕਰਕੇ ਦਿਲੀ ਲਿਆਂਦਾ ਗਿਆ ਅਤੇ ਬਾਦਸ਼ਾਹ ਫਰੁਸ਼ੀਅਰ ਦੇ ਹੁਕਮ ਨਾਲ ਹਰ ਰੋਜ਼ 100/100 ਸਿੰਘ-ਸਿਪਾਹੀਆਂ ਨੂੰ ਕਤਲ ਕੀਤਾ ਜਾਂਦਾ ਰਿਹਾ। ਕਿਸੇ ਨੇ ਨਾ ਹੀ ਈਨ ਮੰਨੀ, ਨਾ ਹੀ ਧਰਮ ਬਦਲਿਆ।
ਉਨ੍ਹਾਂ ਕਿਹਾ ਕਿ 25 ਜੂਨ 1716 ਈ. ਨੂੰ ਪਹਿਲਾਂ ਬਾਕੀ ਰਹਿੰਦੇ 37 ਸਿੰਘਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸਾਹਮਣੇ ਕਤਲ ਕਰ ਦਿਤਾ ਗਿਆ, ਫਿਰ ਉਨ੍ਹਾਂ ਦੀ ਧਰਮ ਪਤਨੀ ਬੀਬੀ ਸੁਸ਼ੀਲ ਕੌਰ ਨੂੰ ਕਤਲ ਕਰਕੇ ਦਿੱਲੀ ਦੇ ਮਹਿਰੋਲੀ ਦੇ ਸਥਾਨ ਉੱਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਪੌਣੇ ਚਾਰ ਸਾਲ ਦੇ ਬੇਟੇ ਅਜੈ ਸਿੰਘ ਨੂੰ ਕਤਲ ਕਰ ਦਿਤਾ ਗਿਆ ਤੇ ਅੰਤ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਕੇ ਅੱਗ ਵਾਂਗੂ ਜਲਦੇ ਜੰਬੂਰਾਂ ਨਾਲ ਉਨ੍ਹਾਂ ਦਾ ਮਾਸ ਪੁੱਟਕੇ ਕੀਮਾ ਕੀਮਾ ਕਰ ਦਿਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੁਨੀਆ ਦਾ ਲਾਸਾਨੀ ਅਤੇ ਬੇਜੋੜ ਜਰਨੈਲ ਹੋ ਨਿੱਬੜਿਆ।
Advertisement
Advertisement
Advertisement
Advertisement
Scroll to Top