Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 August, 2023, 06:52 PM

ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ

ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ

ਚੰਡੀਗੜ੍ਹ,9 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਨੇ ਦੱਸਿਆ ਕਿ ਇਸ ਸਾਲ ਚੇਨਈ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਵਿੱਚ ਪੰਜਾਬ ਸੈਰ ਸਪਾਟਾ ਉਮੀਦਾਂ ਤੋਂ ਕਿਤੇ ਵੱਧ ਰਿਹਾ ਹੈ। ਉਕਤ ਵਪਾਰਕ ਮੇਲੇ ਨੇ ਤਾਮਿਲਨਾਡੂ ਅਤੇ ਇਸ ਤੋਂ ਬਾਹਰ ਦੇ ਸੈਰ-ਸਪਾਟਾ ਉਦਯੋਗ ਲਈ ਪੰਜਾਬ ਦੇ ਪ੍ਰਦਰਸ਼ਕਾਂ ਨਾਲ ਜੁੜਨ, ਸਬੰਧ ਸਥਾਪਤ ਕਰਨ ਅਤੇ ਵਪਾਰ ਕਰਨ ਲਈ ਇੱਕ ਸ਼ਾਨਦਾਰ ਮੰਚ ਪੇਸ਼ ਕੀਤਾ।

ਆਈਆਈਟੀਐਮ ਚੇਨਈ ਦੌਰਾਨ, ਪੰਜਾਬ ਟੂਰਿਜ਼ਮ ਨੇ ਪੰਜਾਬ ਦੇ ਵੱਖ-ਵੱਖ ਭਾਈਵਾਲਾਂ ਦੇ ਇੱਕ ਵਫ਼ਦ ਨਾਲ ਆਪਣੀ ਮਜ਼ਬੂਤ ਮੌਜੂਦਗੀ ਦਰਸਾਈ। ਵਫ਼ਦ ਵਿੱਚ ਹੋਟਲ ਉਦਯੋਗ, ਟਰੈਵਲ ਅਤੇ ਟੂਰ ਆਪਰੇਟਰ ਅਤੇ ਸੂਬੇ ਵੱਲੋਂ ਰਜਿਸਟਰਡ ਬੈੱਡ ਐਂਡ ਬ੍ਰੇਕਫਾਸਟ ਅਤੇ ਫਾਰਮ ਹਾਊਸਜ਼ ਇਕਾਈਆਂ ਦੇ ਨੁਮਾਇੰਦੇ ਸ਼ਾਮਲ ਸਨ।

ਸਮਾਗਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਰਾਖੀ ਗੁਪਤਾ ਭੰਡਾਰੀ ਵੱਲੋਂ ਕੀਤੇ ਗਏ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ, ਜਿਸ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਦੇ ਕਈ ਸੀਨੀਅਰ ਸੈਰ-ਸਪਾਟਾ ਅਧਿਕਾਰੀ , ਟਰੈਵਲ ਟਰੇਡ ਐਸੋਸੀਏਸ਼ਨਾਂ ਦੇ ਮੁਖੀ ਅਤੇ ਮੀਡੀਆ ਦੇ ਮੈਂਬਰ ਆਦਿ ਸ਼ਾਮਲ ਸਨ।

ਵਫ਼ਦ ਨੇ ਪੰਜਾਬ ਟੂਰਿਜ਼ਮ ਸਟਾਲ ਪਵੇਲੀਅਨ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਪੰਜਾਬ ਦੇ ਸੈਰ- ਸਪਾਟੇ ਦੀਆਂ ਪੇਸ਼ਕਸ਼ਾਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਦੇ ਡਾਇਰੈਕਟਰ ਅਮ੍ਰਿਤ ਸਿੰਘ ਨੇ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਐਡਵੈਂਚਰ ਅਤੇ ਵਾਟਰ ਟੂਰਿਜ਼ਮ ਪਾਲਿਸੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਪੰਜਾਬ ਇਨਵੈਸਟਰਜ਼ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਲਈ ਸਮੁੱਚੇ ਟਰੈਵਲ ਭਾਈਚਾਰੇ ਨੂੰ ਸੱਦਾ ਦਿੱਤਾ।



Scroll to Top