Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਪਟਿਆਲਾ, 23 ਜੂਨ-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਅੱਜ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਬੰਧਤ ਥਾਵਾਂ ਦਾ ਜਾਇਜ਼ਾ ਲਿਆ। ਉਹ ਯੂਨੀਵਰਸਿਟੀ ਦੇ ਸੂਖਮ ਯੰਤਰ ਕੇਂਦਰ, ਭਾਈ ਘਨੱਈਆ ਸਿਹਤ ਕੇਂਦਰ ਅਤੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਵਿਸ਼ੇਸ਼ ਖੋਜ ਕੇਂਦਰ ‘ਐਨੀਮਲ ਹਾਊਸ’ ਵਿਖੇ ਗਏ ਅਤੇ ਇਨ੍ਹਾਂ ਥਾਵਾਂ ਦੀਆਂ ਸਹੂਲਤਾਂ, ਸਮਰੱਥਾਵਾਂ, ਪ੍ਰਾਪਤੀਆਂ ਅਤੇ ਸਮੱਸਿਆਵਾਂ ਬਾਰੇ ਜਾਣਿਆ। ਉਨ੍ਹਾਂ ਸਭ ਕੇਂਦਰਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਵਿਦਿਆਰਥੀਆਂ ਅਤੇ ਖੋਜਾਰਥੀਆਂ ਨਾਲ਼ ਰਚਾਇਆ।
ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਪੰਜਾਬੀ ਯੂਨੀਵਰਸਿਟੀ ਦੇ ਸਭ ਵਿਭਾਗ ਆਪੋ ਆਪਣੇ ਖੇਤਰਾਂ ਵਿੱਚ ਪਾਏਦਾਰ ਕਾਰਜ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵਿੱਚ ਸਥਿਤ ਸੂਖਮ ਯੰਤਰ ਕੇਂਦਰ ਜੀਵਨ ਵਿਗਿਆਨ, ਮੈਡੀਕਲ ਵਿਗਿਆਨ ਅਤੇ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਅਗਲੇਰੇ ਪੱਧਰ ਦੇ ਖੋਜ ਕਾਰਜ ਕਰਨ ਲਈ ਇੱਕ ਕੇਂਦਰੀਕ੍ਰਿਤ ਸਹੂਲਤ ਹੈ।
ਇਸੇ ਤਰ੍ਹਾਂ 4900 ਵਰਗ ਫੁੱਟ ਦਾ ‘ਐਨੀਮਲ ਹਾਊਸ’ ਜੀਵ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਅਧੀਨ ਇੱਕ ਵਿਸ਼ੇਸ਼ ਖੋਜ ਸਹੂਲਤ ਹੈ ਜਿੱਥੇ ਵਿੱਚ ਕੀਟ-ਪਾਲਣ ਕਮਰੇ ਦੀ ਸੁਵਿਧਾ ਵੀ ਉਪਲਬਧ ਹੈ।
Advertisement
Advertisement
Advertisement
Advertisement
Scroll to Top