Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:09 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਜੋਤ ਬੈਸ ਹੋਏ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼

ਕੈਬਨਿਟ ਮੰਤਰੀ ਹਰਜੋਤ ਬੈਸ ਹੋਏ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼

ਚੰਡੀਗੜ, 6 ਅਗਸਤ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਸਨ, ਜਿਥੇ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਸੁਣਾਈ ਗਈ ਹੈ।

ਇਹ ਲਾਈ ਹੈ ਤਨਖਾਹ

ਪੰਜ ਸਿੰਘ ਸਾਹਿਬਾਨ ਵੱਲੋਂ ਕੈਬਨਿਟ ਮੰਤਰੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ, ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਅਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ।

ਇਸੇ ਤਰ੍ਹਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕੋਠਾ ਸਾਹਿਬ ਵੱਲਾ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵੀ 100 ਮੀਟਰ ਦੀ ਦੂਰੀ ਤੋਂ ਪੈਦਲ ਜਾਣਗੇ ਅਤੇ ਇਨ੍ਹਾਂ ਅਸਥਾਨਾਂ ’ਤੇ ਵੀ ਮੁਰੰਮਤ ਅਤੇ ਸਾਫ ਸਫਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਨੂੰ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋ ਦਿਨ ਗੁਰੂ ਦੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਵਾਸਤੇ ਕਿਹਾ ਗਿਆ ਹੈ।

Advertisement
Advertisement
Advertisement
Advertisement
Scroll to Top