Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:05 am

+91 90915 01313 , +91 90916 01313

punjabbanni@gmail.com
punjabbani@yahoo.com

ਐਲਵਿਸ ਯਾਦਵ ਖਿਲਾਫ ਸੁਪਰੀਮ ਕੋਰਟ ਨੇ ਕਾਰਵਾਈ ਤੇ ਲਾਈ ਰੋਕ

ਐਲਵਿਸ ਯਾਦਵ ਖਿਲਾਫ ਸੁਪਰੀਮ ਕੋਰਟ ਨੇ ਕਾਰਵਾਈ ਤੇ ਲਾਈ ਰੋਕ

ਦਿੱਲੀ, 6 ਅਗਸਤ : ਸੱਪਾਂ ਦੇ ਜਹਿਰ ਮਾਮਲੇ ਵਿਚ ਮਸਹੂਰ ਯੂਟਿਊਬਰ ਐਲਵਿਸ ਯਾਦਵ ਦੇ ਖਿਲਾਫ ਹੁਣ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ’ਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜੋਇਮਲਿਆ ਬਾਗਚੀ ਦੇ ਬੈਂਚ ਨੇ ਯਾਦਵ ਵੱਲੋਂ ਮਾਮਲੇ ਵਿੱਚ ਚਾਰਜਸ਼ੀਟ ਅਤੇ ਅਪਰਾਧਿਕ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਉੱਤਰ ਪ੍ਰਦੇਸ਼ ਸਰਕਾਰ ਅਤੇ ਸ਼ਿਕਾਇਤਕਰਤਾ ਗੌਰਵ ਗੁਪਤਾ ਨੂੰ ਨੋਟਿਸ ਜਾਰੀ ਕੀਤਾ।

ਸੁਪਰੀਮ ਕੋਰਟ, ਯਾਦਵ ਵੱਲੋਂ ਅਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਖ਼ਿਲਾਫ਼ ਦਾਇਰ ਅਪੀਲ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਚਾਰਜਸ਼ੀਟ ’ਚ ਦੋਸ਼ ਹੈ ਕਿ ਰੇਵ ਪਾਰਟੀਆਂ ’ਚ ਵਿਦੇਸ਼ੀਆਂ ਸਮੇਤ ਹੋਰ ਲੋਕ ਮਨੋਰੰਜਨ ਲਈ ਨਸ਼ੇ ਵਜੋਂ ਸੱਪਾਂ ਦੇ ਜ਼ਹਿਰ ਦਾ ਸੇਵਨ ਕਰਦੇ ਸਨ।

ਨੋਇਡਾ ਪੁਲੀਸ ਨੇ ਇਸ ਮਾਮਲੇ ’ਚ ਪਿਛਲੇ ਸਾਲ ਮਾਰਚ ’ਚ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਸੀ। ਯਾਦਵ ਦੇ ਵਕੀਲ ਨੇ ਹਾਈ ਕੋਰਟ ’ਚ ਦਲੀਲ ਦਿੱਤੀ ਸੀ ਕਿ ਉਸ ਕੋਲੋਂ ਕੋਈ ਸੱਪ, ਨਸ਼ੀਲਾ ਜਾਂ ਮਨੋਵਿਕਾਰੀ ਪਦਾਰਥ ਬਰਾਮਦ ਨਹੀਂ ਹੋਇਆ ਹੈ ਅਤੇ ਨਾ ਹੀ ਬਿਨੈਕਾਰ ਅਤੇ ਸਹਿ-ਦੋਸ਼ੀਆਂ ਵਿਚਕਾਰ ਕੋਈ ਸਬੰਧ ਸਥਾਪਤ ਹੋਇਆ ਹੈ।

 

Advertisement
Advertisement
Advertisement
Advertisement
Scroll to Top