Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:16 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ

ਪਟਿਆਲਾ, 10 ਅਗਸਤ :  ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  ਤੜਕੇ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਜਾਂਚ ਕੀਤੀ।
        ਇਹ ਅਚਨਚੇਤ ਦੌਰਾ ਫੈਕਟਰੀ ਏਰੀਆ, ਪਰਾਂਠਾ ਮਾਰਕੀਟ, ਗੁਰਬਖਸ਼ ਕਾਲੋਨੀ, ਛੋਟੀ ਅਤੇ ਵੱਡੀ ਨਦੀ, ਝਿੱਲ, ਤ੍ਰਿਪੜੀ ਅਤੇ ਭਾਦਸੋਂ ਰੋਡ ਸਮੇਤ ਹੋਰ ਆਲੇ-ਦੁਆਲੇ ਦੇ ਇਲਾਕਿਆਂ ‘ਚ ਕੀਤਾ ਗਿਆ। ਉਨ੍ਹਾਂ ਇਲਾਕੇ ਦੇ ਪਾਰਕਾਂ, ਮਾਰਕੀਟਾਂ ਅਤੇ ਨਿਵਾਸੀ ਇਲਾਕਿਆਂ ਦਾ ਵਿਸਥਾਰ ਵਿੱਚ ਮੁਆਇਨਾ ਕੀਤਾ ਅਤੇ ਲੋਕਾਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
         ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਲਾਕੇ ‘ਚ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ, ਪਾਰਕਾਂ ਦੀ ਸੰਭਾਲ ਅਤੇ ਸੀਵਰੇਜ ਸਿਸਟਮ ਦੀ ਠੀਕ ਦਿਸ਼ਾ ‘ਚ ਕੰਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲ ਹੈ।
         ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਤਰ੍ਹਾਂ ਦੀ ਚੈਕਿੰਗ ਹੁਣ ਹਰ ਹਫ਼ਤੇ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਹਕੀਕਤਾਂ ਦੀ ਨਿਗਰਾਨੀ ਨਿਰੰਤਰ ਚਲਦੀ ਰਹੇ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਕਿ ਕਚਰੇ ਦੀ ਲਿਫਟਿੰਗ ਦਿਨ ਵਿੱਚ ਦੋ ਵਾਰ ਹੋਣੀ ਚਾਹੀਦੀ ਹੈ, ਤਾਂ ਜੋ ਕਚਰੇ ਦਾ ਜਮਾਵਾਂ ਨਾ ਹੋਵੇ ਅਤੇ ਬਿਮਾਰੀਆਂ ਫੈਲਣ ਤੋਂ ਰੋਕਿਆ ਜਾ ਸਕੇ।
     ਡਾ. ਬਲਬੀਰ ਸਿੰਘ ਨੇ ਡਿਪਟੀ ਮੇਅਰ ਨੂੰ ਨਿਰਦੇਸ਼ ਦਿੱਤੇ ਕਿ ਵਾਰਡ ਅਧਾਰਤ ਕਮੇਟੀਆਂ ਬਣਾਈਆਂ ਜਾਣ ਜੋ ਕਿ ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਤਰੀਕੇ ਨਾਲ ਚੁਕਾਈ ਅਤੇ ਪ੍ਰਬੰਧਨ ਲਈ ਯੋਜਨਾ ਤਿਆਰ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ‘ਚ ਕੂੜਾ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਜਗਾ-ਜਗਾ ਗੰਦਗੀ ਦੇ ਢੇਰ ਲੱਗਣੇ ਚਾਹੀਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਜੋ ਕਿ  ਮੱਛਰਾਂ ਦੇ ਪੈਦਾ ਹੋਣ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਦੇ ਫੈਲਾਅ ਦਾ ਕਾਰਨ ਬਣ ਸਕਦਾ ਹੈ।
      ਸਿਹਤ ਮੰਤਰੀ ਨੇ ਆਖ਼ਿਰ ਵਿੱਚ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਗ੍ਹਾ ਜਗਾ ਕੂੜਾ ਗੇਰਨ ਤੋਂ ਗ਼ੁਰੇਜ਼ ਕਰਨ । ਓਹਨਾ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਿਹਤਮੰਦ ਜੀਵਨ ਲਈ ਵਚਨਬੱਧ ਹੈ ਅਤੇ “ਰੰਗਲਾ ਪੰਜਾਬ” ਮੁਹਿੰਮ ਦੇ ਤਹਿਤ ਹਰ ਪੱਖੋਂ ਵਿਕਾਸ ਅਤੇ ਸਫਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਮੇਅਰ ਹਰਿੰਦਰ ਕੋਹਲੀ, ਸੁਰੇਸ਼ ਰਾਏ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।
Advertisement
Advertisement
Advertisement
Advertisement
Scroll to Top