Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:20 am

+91 90915 01313 , +91 90916 01313

punjabbanni@gmail.com
punjabbani@yahoo.com

ਏ.ਡੀ.ਸੀ.ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ   

ਏ.ਡੀ.ਸੀ.ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ  

ਪਟਿਆਲਾ 11 ਅਗਸਤ- ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਆਰਸੇਟੀ ਪਟਿਆਲਾ ਵੱਲੋਂ ਸਾਲ 2025-26 ਲਈ ਤਿਆਰ ਕੀਤੀ ਸਲਾਨਾ ਗਤੀਵਿਧੀ ਰਿਪੋਰਟ ਜਾਰੀ ਕੀਤੀ।

ਮੀਟਿੰਗ ਦੌਰਾਨ ਆਰਸੇਟੀ ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਸੰਸਥਾ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਹਨਾਂ ਦੱਸਿਆ ਕਿ ਸਾਲ 2025-26 ਵਿੱਚ ਹੁਣ ਤੱਕ 250 ਉਮੀਦਵਾਰਾਂ ਨੂੰ ਵੱਖ-ਵੱਖ ਤਕਨੀਕੀ ਅਤੇ ਵਪਾਰਕ ਕੋਰਸਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ। ਇਹ ਸਿਖਲਾਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਤਿਆਰ ਕਰਦੀ ਹੈ ਜਿਸ ਨਾਲ ਉਹ ਆਪਣੇ ਪੈਰਾਂ ‘ਤੇ ਖੜੇ ਹੋ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਆਰਸੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਪੇਂਡੂ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਉਹਨਾਂ ਦੀ ਜੀਵਨ ਰੇਖਾ ਬਦਲ ਰਹੀ ਹੈ । ਉਹਨਾਂ ਕਿਹਾ ਕਿ ਆਰਸੇਟੀ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ, ਪੰਜਾਬ ਸਰਕਾਰ ਅਤੇ ਸਟੇਟ ਬੈਂਕ ਆਫ਼ ਇਡੀਆ ਵੱਲੋਂ ਸਾਂਝੇ ਤੌਰ ‘ ਤੇ ਚਲਾਇਆ ਜਾਂਦਾ ਹੈ।ਇਸ ਮੌਕੇ ਉਮੀਦ ਜਤਾਈ ਗਈ ਕਿ ਆਰਸੇਟੀ ਪਟਿਆਲਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜੇ ਖੋਲੇਗਾ।

ਮੀਟਿੰਗ ਦੌਰਾਨ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ, ਨਾਬਾਰਡ ਤੋਂ ਪਰਮਿੰਦਰ ਕੌਰ ਨਾਗਰਾ , ਰਾਜ ਪੱਧਰੀ ਪੇਂਡੂ ਜੀਵਿਕਾ ਮਿਸ਼ਨ ਤੋਂ ਰੀਨਾ ਰਾਣੀ, ਰੋਜ਼ਗਾਰ ਦਫ਼ਤਰ ਤੋਂ ਡਿਪਟੀ ਸੀ.ਈ.ਓ. ਸਤਿੰਦਰ ਸਿੰਘ, ਆਈ.ਟੀ.ਆਈ. ਪਟਿਆਲਾ ਤੋਂ ਮਨਪ੍ਰੀਤ ਸਿੰਘ ਆਦਿ ਵੱਖ-ਵੱਖ ਅਧਿਕਾਰੀ  ਮੌਜੂਦ ਸਨ।

 

Advertisement
Advertisement
Advertisement
Advertisement
Scroll to Top