Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:21 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋਏ ਹਨੀ ਸਿੰਘ ਤੇ ਕਰਨ ਔਜਲਾ

ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋਏ ਹਨੀ ਸਿੰਘ ਤੇ ਕਰਨ ਔਜਲਾ

ਚੰਡੀਗੜ, 11 ਅਗਸਤ : ਮਸਹੂਰ ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਅੱਜ ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋ ਸਕੇ ਕਿਉਕਿ ਉਹ ਆਪਣੇ ਵਿਦੇਸ਼ੀ ਦੌਰੇ ਤੇ ਸਨ। ਜਿਕਰਯੋਗ ਹੈ ਕਿ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਅੱਜ ਮਹਿਲਾ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਲਈ ਕਿਹਾ ਗਿਆ ਸੀ, ਉਹ ਅੱਜ ਕਮਿਸ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਪੇਸ਼ ਨਹੀਂ ਹੋਏ।
ਦੋਵੇਂ ਗਾਇਕ ਵਿਦੇਸ਼ ਵਿੱਚ ਹੋਣ ਕਾਰਨ ਉਨ੍ਹਾਂ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਫੋਨ ਉੱਤੇ ਗੱਲ ਕਰ ਕੇ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਮਿਸ਼ਨ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਵਾਪਸ ਪਰਤਣ ਉਪਰੰਤ ਕਮਿਸ਼ਨ ਦੇ ਦਫਤਰ ਵਿੱਚ ਪੇਸ਼ ਹੋਣਗੇ।

ਗੀਤਾਂ ਵਿਚ ਵਰਤੀ ਸਿੰਘ ਇਤਰਾਜਯੋਗ ਸ਼ਬਦਾਵਲੀ

ਜ਼ਿਕਰਯੋਗ ਹੈ ਕਿ ਮਹਿਲਾ ਕਮਿਸ਼ਨ ਵੱਲੋਂ ਡੀਜੀਪੀ ਪੰਜਾਬ ਅਤੇ ਡਾਇਰੈਕਟਰ ਬੀਓਆਈ ਨੂੰ ਅਲੱਗ-ਅਲੱਗ ਪੱਤਰ ਲਿਖ ਕੇ ਦੋਵੇਂ ਗਾਇਕਾਂ ਖ਼ਿਲਾਫ਼ ਉਨ੍ਹਾਂ ਦੇ ਗੀਤਾਂ ਵਿੱਚ ਔਰਤਾਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਲਈ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ 11 ਅਗਸਤ ਨੂੰ ਮਹਿਲਾ ਕਮਿਸ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਹਾਜ਼ਰ ਕਰਨ ਲਈ ਨਿਰਦੇਸ਼ ਦਿੱਤੇ ਸਨ।
ਕਮਿਸ਼ਨ ਦੀ ਚੇਅਰਮੈਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੋਵੇਂ ਗਾਇਕਾਂ ਵੱਲੋਂ ਫੋਨ ’ਤੇ ਮੁਆਫ਼ੀ ਮੰਗੇ ਜਾਣ ਅਤੇ ਫ਼ਿਲਹਾਲ ਵਿਦੇਸ਼ ਹੋਣ ਕਾਰਨ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਨਾ ਹੋ ਸਕਣ ਦੀ ਪੁਸ਼ਟੀ ਕੀਤੀ ਹੈ।

Advertisement
Advertisement
Advertisement
Advertisement
Scroll to Top