Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 1:25 am

+91 90915 01313 , +91 90916 01313

punjabbanni@gmail.com
punjabbani@yahoo.com

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ 12 ਅਗਸਤ 2025 : ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਸ਼੍ਰੀ ਅਸ਼ਵਨੀ ਸ਼ਰਮਾ ਨੇ ਕਰੁਨ ਕੌੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੀ ਸਮਾਜਿਕ ਕੰਮਾਂ ਦਾ ਪਾਰਟੀ ਨੂੰ ਬਹੁਤ ਲਾਭ ਹੋਵੇਗਾ। ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਰੁਨ ਕੌੜਾ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣ ਅਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਅੱਗੇ ਸ਼੍ਰੀਮਤੀ ਪ੍ਰਨੀਤ ਕੌਰ ਬੋਲੇ ਕਿ “ਭਾਜਪਾ ਪਾਰਟੀ ਲੋਕਾਂ ਦੀ ਪਾਰਟੀ ਦੀ ਹੈ ਅਤੇ ਇਹ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੈ,ਪੇਂਡੂ ਖੇਤਰਾਂ ਵਿੱਚ ਕਰੁਨ ਕੌੜਾ ਦੀ ਮਜ਼ਬੂਤ ਪਕੜ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਵਜੋਂ ਉਹਨਾਂ ਦਾ ਤਜਰਬਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ”

ਕਰੁਨ ਕੌੜਾ ਨੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਹਨਾਂ ਨੇ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਪ੍ਰਣ ਲਿਆ।

Advertisement
Advertisement
Advertisement
Advertisement
Scroll to Top