Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:08 am

+91 90915 01313 , +91 90916 01313

punjabbanni@gmail.com
punjabbani@yahoo.com

ਨੀਨਾ ਮਿੱਤਲ ਵੱਲੋਂ 16 ਲੱਖ ਰੁਪਏ ਦੀ ਲਾਗਤ ਨਾਲ ਨਵੇਂ 11 ਕੇਵੀ ਫੀਡਰ ਦਾ ਉਦਘਾਟਨ

ਨੀਨਾ ਮਿੱਤਲ ਵੱਲੋਂ 16 ਲੱਖ ਰੁਪਏ ਦੀ ਲਾਗਤ ਨਾਲ ਨਵੇਂ 11 ਕੇਵੀ ਫੀਡਰ ਦਾ ਉਦਘਾਟਨ

ਰਾਜਪੁਰਾ, 4 ਅਗਸਤ : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਸਿਟੀ ਦੇ ਓਲਡ ਗਰਿਡ ਸਟੇਸ਼ਨ ਵਿਖੇ ਬਿਜਲੀ ਨਿਗਮ ਵੱਲੋਂ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇਵੀ ਫੀਡਰ ਦਾ ਉਦਘਾਟਨ ਕੀਤਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਅਤੇ ਗੁਣਵੱਤਾਪੂਰਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ।

ਰਾਜਪੁਰਾ ਵਿਖੇ ਨਵੇਂ ਫੀਡਰ ਦੀ ਸ਼ੁਰੂਆਤ ਕਰਵਾਉਂਦਿਆਂ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਦਿਸ਼ਾ-ਨਿਰਦੇਸ਼ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀਨੀਅਰ ਧਰਮਵੀਰ ਕਮਲ, ਐਸ.ਡੀ.ਓ. ਸਾਹਿਲ ਮਿੱਤਲ ਸਮੇਤ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।

ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਦਿਸਾ-ਨਿਰਦੇਸ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ।

ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਦੱਸਿਆ ਕਿ ਨਵੇਂ ਫੀਡਰ ਦੀ ਸਥਾਪਨਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕਿਟ, ਕੰਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ ਪਹੁੰਚੇਗਾ। ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਮੌਜੂਦਾ ਫੀਡਰਾਂ ਉੱਤੇ ਵੱਧ ਲੋਡ ਹੋਣ ਕਾਰਨ ਅਕਸਰ ਬਿਜਲੀ ਰੁਕਾਵਟਾਂ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਨਵੇਂ 11 ਕੇ ਵੀ ਫੀਡਰ ਦੀ ਸ਼ੁਰੂਆਤ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ ਅਤੇ ਬਿਜਲੀ ਸਪਲਾਈ ਹੋਰ ਵਿਸ਼ਵਾਸਯੋਗ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ “ਜ਼ੀਰੋ ਟ੍ਰਿਪਿੰਗ” ਯੋਜਨਾ ਅਧੀਨ ਕੀਤਾ ਗਿਆ ਹੈ, ਜਿਸਦਾ ਮੂਲ ਮਕਸਦ ਸ਼ਹਿਰੀ ਖੇਤਰਾਂ ਨੂੰ ਲਗਾਤਾਰ, ਬਿਨਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕਰਨਾ ਹੈ। ਇਹ ਯੋਜਨਾ ਪੰਜਾਬ ਸਰਕਾਰ ਦੀ ਊਰਜਾ ਖੇਤਰ ਵਿੱਚ ਨਵੀਨਤਾ ਦੀ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਘਰ, ਹਰੇਕ ਉਦਯੋਗ ਅਤੇ ਹਰੇਕ ਵਪਾਰੀ ਤੱਕ ਬਿਨਾਂ ਰੁਕਾਵਟ ਬਿਜਲੀ ਸਪਲਾਈ ਪਹੁੰਚਾਈ ਜਾਵੇ।

ਇਸ ਮੌਕੇ ਇੰਜੀਨੀਅਰ ਧਰਮਵੀਰ ਕਮਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਜਲੀ ਵਿਭਾਗ ਵਾਅਦਾ ਕਰਦਾ ਹੈ ਕਿ ਭਵਿੱਖ ਵਿੱਚ ਵੀ ਬਿਜਲੀ ਸੰਬੰਧੀ ਢਾਂਚੇ ਦਾ ਨਵੀਨੀਕਰਨ ਜਾਰੀ ਰੱਖਿਆ ਜਾਵੇਗਾ ਅਤੇ ਖਪਤਕਾਰਾਂ ਦੀ ਸੰਤੁਸ਼ਟੀ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਮੌਕੇ ਐਡਵੋਕੇਟ ਲਵਿਸ ਮਿੱਤਲ,ਐਮ ਐਲ ਏ ਕੋਆਰਡੀਨੇਟਰ ਸਚਿਨ ਮਿੱਤਲ, ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ, ਸੁਮਿਤ ਬਖਸ਼ੀ, ਜੇਈ ਰਵਿੰਦਰ ਸਿੰਘ, ਧਨਵੰਤ ਸਿੰਘ, ਡਾ ਚਰਨਕਮਲ ਧਿਮਾਨ, ਵਿਕਰਮ ਸਿੰਘ ਕੌਂਸਲਰ ਕੰਡੇਵਾਲਾ, ਮੇਜਰ ਸਿੰਘ ਬਖਸ਼ੀਵਾਲਾ, ਰਤਨੇਸ ਜਿੰਦਲ, ਗੁਰਸ਼ਰਨ ਸਿੰਘ ਵਿੱਰਕ, ਅਮਨ ਸੈਣੀ, ਤਰੂਣ ਸ਼ਰਮਾ ਸਮੇਤ ਸਬੰਧਿਤ ਬਿਜਲੀ ਬੋਰਡ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top