Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਇਨਸਾਫ ਮੋਰਚੇ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਮਾਰਚ

ਕੌਮੀ ਇਨਸਾਫ ਮੋਰਚੇ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਮਾਰਚ

ਪਟਿਆਲਾ , 4 ਅਗਸਤ 2025 : ਪਟਿਆਲਾ ਵਿਖੇ ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤੇ ਪਟਿਆਲੇ ਦੇ ਕੌਮੀ ਇਨਸਾਫ ਮੋਰਚੇ ਵੱਲੋਂ ਅਤੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਜਨਤਕ, ਜਮਾਤੀ, ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਅਤੇ ਸ਼ਖਸ਼ੀਅਤਾਂ ਵੱਲੋਂ ਇੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਪੂਡਾ ਗਰਾਊਂਡ ਤੋਂ ਸ਼ੁਰੂ ਹੋ ਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਤੱਕ ਕੱਢਿਆ ਗਿਆ।

ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੌਮੀ ਇਨਸਾਫ ਮੋਰਚੇ ਦੇ ਸਰਪਰਸਤ ਬਾਪੂ ਗੁਰਚਰਨ ਸਿੰਘ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਪਿਛਲੇ ਢਾਈ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਮੋਹਾਲੀ ਚੰਡੀਗੜ੍ਹ ਬਾਰਡਰ ਤੇ ਕੌਮੀ ਇਨਸਾਫ ਮੋਰਚੇ ਦਾ ਪੱਕਾ ਧਰਨਾ ਚੱਲ ਰਿਹਾ ਹੈ। ਕੌਮੀ ਇਨਸਾਫ ਮੋਰਚੇ ਵੱਲੋਂ ਇਹ ਅੰਦੋਲਨ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਸਗੋਂ ਕਈ ਕਈ ਸਾਲ ਵੱਧ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ, ਗੁਰੂ ਗ੍ਰੰਥ ਸਾਹਿਬ ਸਮੇਤ

ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਇੱਕ ਸਖਤ ਤੋਂ ਸਖਤ ਕਾਨੂੰਨ ਬਣਾਉਣ ਵਾਸਤੇ ਅਤੇ ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਜੋ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਸਨ ਉਹਨਾਂ ਬੇਅਦਬੀ ਦੇ ਦੋਸ਼ੀਆਂ ਅਤੇ ਸੰਘਰਸ਼ ਕਰ ਰਹੇ ਲੋਕਾਂ ਉੱਪਰ ਬਹਿਬਲ ਕਲਾ ਅਤੇ ਹੋਰ ਥਾਵਾਂ ਤੇ ਗੋਲੀ ਚਲਾ ਕੇ ਸ਼ਹੀਦ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਅਤੇ ਸਿਆਸੀ ਲੀਡਰਾਂ ਦੇ ਖਿਲਾਫ ਕਾਰਵਾਈ ਕਰਨ ਵਾਸਤੇ ਇਹ ਅੰਦੋਲਨ ਸਾਰੇ ਪੰਜਾਬ ਅਤੇ ਦੁਨੀਆਂ ਵਿੱਚ ਲੜਿਆ ਜਾ ਰਿਹਾ ਹੈ। ਅੱਜ ਪਟਿਆਲੇ ਜਿਲੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਪੂਡਾ ਗਰਾਊਂਡ ਵਿਖੇ ਇਕੱਠੇ ਹੋਏ। ਜਿੱਥੇ ਵੱਖ ਵੱਖ ਆਗੂਆਂ ਨੇ ਉਹਨਾਂ ਨੂੰ ਸੰਬੋਧਨ ਕੀਤਾ।

Advertisement
Advertisement
Advertisement
Advertisement
Scroll to Top