Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:14 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦੀ ਲੈਂਡ  ਪੂਲਿੰਗ ਪਾਲਿਸੀ , ਲੈਂਡ ਗਰੈਬਿੰਗ: ਆਈ ਡੀ ਪੀ

ਪੰਜਾਬ ਸਰਕਾਰ ਦੀ ਲੈਂਡ  ਪੂਲਿੰਗ ਪਾਲਿਸੀ , ਲੈਂਡ ਗਰੈਬਿੰਗ: ਆਈ ਡੀ ਪੀ

ਪਟਿਆਲਾ, 6 ਅਗਸਤ : ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਅਤੇ ਸੋਧ ਨੋਟੀਫਿਕੇਸ਼ਨ ਦਾ ਪੰਜਾਬੀ ਅਨੁਵਾਦ ਦਾ ਕਿਤਾਬਚਾ ਜਾਰੀ ਕਰਦਿਆਂ ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ , ਆਈਡੀਪੀ  ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ ਪੂਰੀ ਤਰ੍ਹਾਂ ਕਿਸਾਨਾਂ , ਮਜ਼ਦੂਰਾਂ ਦੇ ਵਿਰੋਧੀ ਹੈ।

ਇਸ ਮੌਕੇ ਆਈਡੀਪੀ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ,  ਸੂਬਾ ਜਨਰਲ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ , ਫਲਜੀਤ ਸਿੰਘ ਸੰਗਰੂਰ, ਗੁਰਮੀਤ ਸਿੰਘ ਥੂਹੀ, ਤਾਰਾ ਸਿੰਘ ਫੱਗੂਵਾਲ, ਮਨਪ੍ਰੀਤ ਕੌਰ ਰਾਜਪੁਰਾ ਆਦਿ ਨੇ ਸਿਰਕਤ ਕੀਤੀ ਅਤੇ ਉਘੇ ਚਿੰਤਕ  ਹਮੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ੁਰੂਆਤੀ ਤੌਰ ਤੇ ਸੂਬੇ ਦੇ 27 ਸ਼ਹਿਰਾਂ ਅਤੇ ਕਸਬਿਆਂ ਦੇ ਨੇੜਲੇ ਪਿੰਡਾਂ ਦੀਆਂ ਜਮੀਨਾਂ ਹਾਸਲ ਕਰਕੇ ਸਹਿਰੀਕਰਨ ਅਤੇ ਉਦਯੋਗੀਕਰਨ ਦੀ ਦਲੀਲ ਦੇ ਕੇ ਲੈਂਡ ਪੂਲਿੰਗ ਪਾਲਿਸੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ ਲਗਭਗ 164 ਪਿੰਡਾਂ ਦੀ ਕਰੀਬ 65 000 ਏਕੜ ਜਮੀਨ ਆਉਣ ਦਾ ਅਨੁਮਾਨ ਹੈ।

ਪੰਜਾਬ ਸਰਕਾਰ ਕਹਿ ਰਹੀ ਹੈ ਕਿ ਇਹ ਸਵੈ ਇੱਛਤ ਸਕੀਮ ਹੈ । ਕਿਸੇ ਤੋਂ ਵੀ ਜਬਰਦਸਤੀ ਜਮੀਨ ਨਹੀਂ ਲਈ ਜਾਵੇਗੀ , ਜਦੋਂ ਕਿ ਅਸਲ ਤਸਵੀਰ ਇਸ ਤੋਂ ਉਲਟੀ ਹੈ । ਜਿਹੜੇ ਕਿਸਾਨਾਂ ਨੇ ਜਮੀਨ ਦੇ ਦਿੱਤੀ ਤਾਂ ਵਿਕਾਸ ਵਾਸਤੇ ਜੇਕਰ ਜਮੀਨ ਪੁੱਡਾ ਦੇ ਅਧਿਕਾਰ ਵਿੱਚ ਹੈ ਤਾਂ ਉਹਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਐਕਸਟਰਨਲ ਡਿਵੈਲਪਮੈਂਟ ਚਾਰਜ (ਈਡੀਸੀ )ਜਾਂ ਇੱਕ ਕਰੋੜ  ਰੁਪਈਆ ਅਤੇ ਜੇਕਰ ਸਥਾਨਕ ਅਥਾਰਟੀ ਭਾਵ ਗਲਾਡਾ ,ਗਮਾਡਾ ਕੋਲ ਜਮੀਨ ਦਾ ਕੰਟਰੋਲ ਹੋਵੇਗਾ ਤਾਂ ਕਿਸਾਨ ਨੂੰ ਦੋ ਕਰੋੜ ਰੁਪਏ ਖਰਚ ਕਰਨੇ ਪੈਣਗੇ। ਇਸ ਪਾਲਿਸੀ ਦੇ ਤਹਿਤ ਕਿਸਾਨ ਨੂੰ ਇੱਕ ਹਜਾਰ ਗਜ ਦਾ ਰਿਹਾਇਸੀ  ਅਤੇ 200 ਗਜ ਵਪਾਰਕ ਜਮੀਨ ਦਾ ਹਿੱਸਾ ਵਿਕਸਿਤ ਕਰਕੇ ਦਿੱਤਾ ਜਾਵੇਗਾ।

ਉਹਨਾਂ ਅੱਗੇ ਕਿਹਾ ਕਿ ਇਹ ਪਾਲਿਸੀ ਪਿੰਡਾਂ ਵਿੱਚ ਕਿਸਾਨਾਂ ਤੋਂ ਇਲਾਵਾ ਖੇਤ ਮਜ਼ਦੂਰ , ਦੁਕਾਨਦਾਰਾਂ ਅਤੇ ਹੋਰ ਵਰਗਾਂ ਲਈ ਮੁੜ ਵਸੇਬੇ ਦਾ ਬੰਦੋਬਸਤ ਨਹੀਂ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ , ਲੈਂਡ ਗਰੈਬਿੰਗ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਪਾਲਿਸੀ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਪੜ੍ਹਨਾ ਚਾਹੀਦਾ ਹੈ। ਇਸ ਮੌਕੇ ਆਗੂਆਂ ਵੱਲੋਂ ਇਕ ਮੀਟਿੰਗ ਕਰਕੇ ਵੱਖ ਵੱਖ ਏਜੰਡਿਆਂ ਤੇ ਚਰਚਾ ਕੀਤੀ ਗਈ ਤੇ ਭਵਿੱਖ ਦੀ ਰਣਨੀਤੀ ਬਣਾਈ ਗਈ।

Advertisement
Advertisement
Advertisement
Advertisement
Scroll to Top