Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:02 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ

ਚੰਡੀਗੜ, 2 ਸਤੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੀ ਟੀਮ ਦੇ ਨਾਲ ਘੱਗਰ ਦੀ ਸਥਿਤੀ ਦਾ ਜਾਇਜਾਲਿਆ। ਉਨਾ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ। ਪੰਜਾਬ ਇਸ ਵੇਲੇ ਤਰਸਯੋਗ ਹਾਲਤ ਵਿਚੋਂ ਗੁੱਜਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਘੱਗਰ ਦਰਿਆ ਵਿੱਚ ਇਸ ਵੇਲੇ 12000 ਕਿਊਸਿਕ ਪਾਣੀ ਚੱਲ ਰਿਹਾ ਹੈ। ਜਦੋਂਕਿ ਪਾਣੀ ਸੰਭਾਲਣ ਦੀ ਸਮਰੱਥਾ 12200 ਕਿਊਸਿਕ ਹੈ। ਖਨੌਰੀ ਪਾਣੀ ਦਾ ਪੱਧਰ 747.7 ਫੁੱਟ ਹੈ ਜਦੋਂਕਿ ਖਤਰੇ ਦਾ ਨਿਸ਼ਾਨ 748 ਫੁੱਟ ਉੱਤੇ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਵਿੱਚ ਘੱਗਰ ਦਰਿਆ ਵਿੱਚ 753 ਫੁੱਟ ਉੱਤੇ ਜਿਹੜੇ 15 ਜਗ੍ਹਾ ਪਾੜ ਪਏ ਸਨ, ਉਨ੍ਹਾਂ ਦੇ ਕਿਨਾਰਿਆਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਦਿੱਤਾ ਗਿਆ ਹੈ।

ਅਮਨ ਅਰੋੜਾ ਨੇ ਕਿਹਾ ਕਿ ਮਕਰੋੜ ਸਾਹਿਬ ਤੱਕ ਘੱਗਰ ਦਰਿਆ ਦੀ ਚੌੜਾਈ 598 ਫੁੱਟ ਹੈ ਜਦਕਿ ਇਸਤੋ ਅੱਗੇ ਚੌੜਾਈ ਘੱਟ ਕੇ 198 ਫੁੱਟ ਰਹਿ ਜਾਂਦੀ ਹੈ, ਜਿਸ ਕਾਰਨ ਅੱਗੇ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਪਾੜ ਪੈ ਜਾਂਦਾ ਹੈ। ਹਰਿਆਣਾ ਸਰਕਾਰ ਵੱਲੋਂ ਸੁਪਰੀਮ ਕੋਰਟ ਰਾਹੀਂ ਲਈ ਸਟੇਅ ਦੇ ਚੱਲਦਿਆਂ ਸਰਕਾਰ ਇਸ ਨੂੰ ਚੌੜਾ ਨਹੀਂ ਕਰ ਸਕਦੀ।

Advertisement
Advertisement
Advertisement
Advertisement
Scroll to Top