Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:03 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ, 2 ਸਤੰਬਰ : ਪੰਜਾਬ ਅੰਦਰ ਕੁਦਰਤ ਵਲੋ ਲਗਾਤਾਰ ਤਬਾਹੀ ਮਚਾਈ ਜਾ ਰਹੀ ਹੈ ਅਤੇ ਹੜਾਂ ਕਾਰਨ ਲੋਕ ਬੁਰੀ ਤਰ੍ਹਾਂ ਘਬਰਾਏ ਪਏ ਹਨ, ਜਿਸਨੂੰ ਲੈ ਕੇ ਸਰਕਾਰ ਵਲੋ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਲਗਾਤਾਰ ਦੌਰੇ ਕਰ ਰਹੇ ਹਨ। ਦਸ ਦਈਏ ਕਿ ਮੁਖ ਮੰਤਰੀ ਭਗਵੰਤ ਮਾਨ ਖੁਦ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।

ਇਸੇ ਕੜੀ ਵਿਚ ਮੁੱਖ ਮੰਤਰੀ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਕੇ ਸਥਿਤ ਰਾਹਤ ਕੈਂਪ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਰਾਹਤ ਕੈਂਪ ਵਿੱਚ ਸਰਹੱਦੀ ਪਿੰਡਾਂ ਦੇ ਲੋਕ ਰਹਿ ਰਹੇ ਹਨ ਜਿਨ੍ਹਾਂ ਨੂੰ ਹੜਾਂ ਕਰਕੇ ਆਪਣੇ ਘਰ ਛੱਡਣੇ ਪਏ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਜੇਸੀਪੀ ਹੁਸੈਨੀਵਾਲਾ ਦਾ ਵੀ ਦੌਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਨਾਲ ਨਾਲ ਹੜ੍ਹ ਪ੍ਰਬੰਧਨ ਬਾਰੇ ਵੀ ਨਿੱਜੀ ਤੌਰ ’ਤੇ ਨਜ਼ਰ ਰੱਖੀ ਜਾ ਰਹੀ ਹੈ। ਮਾਨ ਵੱਲੋਂ ਅੱਜ ਅੰਮ੍ਰਿਤਸਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਵੱਲੋਂ ਮੀਟਿੰਗ ਵਿੱਚ ਸੂਬੇ ਭਰ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਹੋਰ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top