Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 5:19 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                   

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                   

ਪਟਿਆਲਾ 3 ਸਤੰਬਰ –  ਡਾਇਰੈਕਟਰ  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫਤਾ  “ਸਿਹਤਮੰਦ ਜੀਵਨ ਲਈ ਸਹੀ ਭੋਜਨ ਖਾਓ”  ਦੇ ਥੀਮ ਤਹਿਤ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪਟਿਆਲਾ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਾਰੀਆਂ ਸਿਹਤ  ਸੰਸਥਾਵਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੰਤੁਲਿਤ ਖੁਰਾਕ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ  ਸੰਤੁਲਿਤ ਖੁਰਾਕ ਹੀ ਸਾਡੀ ਸਿਹਤ ਦਾ ਆਧਾਰ ਹੈ। ਪੌਸ਼ਟਿਕ ਖੁਰਾਕ ਖਾਣ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਅਤੇ ਮਨੁੱਖ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ।

ਹਰ ਵਿਅਕਤੀ ਨੂੰ ਆਪਣੀ ਉਮਰ ਦੇ ਹਿਸਾਬ ਨਾਲ ਆਪਣੀ ਖੁਰਾਕ ਸੰਤੁਲਿਤ ਮਾਤਰਾ ਵਿੱਚ ਜਿਵੇਂ ਕਿ ਕਾਰਬੋਹਾਈਡਰੇਟ, ਪ੍ਰੋਟੀਨ, ਫੈਟਸ, ਵਿਟਾਮਿਨਸ ਅਤੇ ਫਾਈਬਰ ਸ਼ਾਮਿਲ ਕਰਨੇ ਚਾਹੀਦੇ ਹਨ ।  ਭਾਵੇਂ ਹਰ ਵਰਗ ਦੇ ਲੋਕਾਂ ਲਈ ਢੁਕਵੀਂ ਖੁਰਾਕ ਬਹੁਤ ਜਰੂਰੀ ਹੈ ਪਰ ਫਿਰ ਵੀ ਗਰਭਵਤੀ ਔਰਤਾਂ ,ਦੁੱਧ ਪਿਲਾਉਣ ਵਾਲੀਆਂ ਮਾਵਾਂ, ਛੋਟੀਆਂ ਬੱਚੀਆਂ ਤੇ ਕਿਸ਼ੋਰ ਅਵਸਥਾ ਵਾਲੇ ਲੜਕੇ ਲੜਕੀਆਂ ਲਈ ਪੌਸ਼ਟਿਕ ਖੁਰਾਕ ਦੀ ਬਹੁਤ ਅਹਿਮੀਅਤ ਹੈ।

ਕਿਸ਼ੋਰ ਅਤੇ ਕਿਸ਼ੋਰੀਆਂ  ਨੂੰ  ਵਿਟਾਮਿਨਸ ਅਤੇ ਆਇਰਨ ਭਰਪੂਰ ਖੁਰਾਕ ਦੀ ਵਰਤੋਂ ਕਰਨੀ ਚਾਹੀਦੀ ਹੈ। ਜਿਸ ਤਰ੍ਹਾਂ ਕਿ ਫਲ ,ਸਬਜੀਆਂ, ਦੁੱਧ ਦਹੀਂ , ਫੇਟਸ,ਆਈਓਡੀਨ  ਯੁਕਤ  ਨਮਕ ਫਾਇਦੇਮੰਦ ਹੈ। ਹਫਤੇ ਵਿੱਚ ਇੱਕ ਵਾਰ ਆਇਰਨ ਦੀ ਗੋਲੀ ਵੀ ਸਕੂਲਾਂ ਵਿੱਚ ਦਿੱਤੀ ਜਾਂਦੀ ਹੈ ਤੇ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਵੀ ਐਲਬੋਨਡਾਜੋਲ ਦੀ ਇੱਕ ਗੋਲੀ ਛੇ ਮਹੀਨੇ ਪਿੱਛੋਂ ਇੱਕ ਵਾਰ ਖਵਾਈ ਜਾਂਦੀ ਹੈ।

Advertisement
Advertisement
Advertisement
Advertisement
Scroll to Top