Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 9:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪਟਿਆਲਾ, 3 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਨੇ ਅੱਜ ਸੂਚਨਾ ਸੰਚਾਰ ਤਕਨਾਲੌਜੀ (ਆਈ.ਸੀ.ਟੀ.) ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਅਤੇ ਕੌਮੀ ਸਿੱਖਿਆ ਨੀਤੀ (ਐੱਨ.ਈ.ਪੀ.) ਬਾਰੇ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਆਨਲਾਈਨ ਮੋਡ ਵਿੱਚ ਸ਼ੁਰੂ ਕੀਤਾ ਗਿਆ।

ਉਦਘਾਟਨੀ ਸੈਸ਼ਨ ਵਿੱਚ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਸਾਰੇ ਭਾਗੀਦਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਧਿਆਪਕ ਵੱਲੋਂ ਲਿਆ ਜਾਂਦਾ ਹਰ ਲੈਕਚਰ ਵਿਦਿਆਰਥੀ ਦੇ ਭਵਿੱਖ ਨੂੰ ਆਕਾਰ ਦਿੰਦਾ ਹੈ। ਇਸ ਲਈ ਅਧਿਆਪਕ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਦੁਨੀਆਂ ਭਰ ਵਿੱਚ ਪੈਦਾ ਹੋ ਰਹੇ ਨਵੇਂ ਗਿਆਨ ਅਤੇ ਤਕਨਾਲੌਜੀ ਨਾਲ਼ ਜੁੜਿਆ ਰਹੇ।

ਵਿਸ਼ੇਸ਼ ਮਹਿਮਾਨ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਆਈ.ਸੀ.ਟੀ. ਨੂੰ ਆਧੁਨਿਕ ਸਿੱਖਿਆ ਦੀ ਰੀੜ੍ਹ ਦੱਸਦਿਆਂ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।

ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਦੱਸਿਆ ਕਿ ਆਈ.ਸੀ.ਟੀ. ਰਿਫ਼ਰੈਸ਼ਰ ਕੋਰਸ ਵਿੱਚ ਅਧਿਆਪਕਾਂ ਨੂੰ ਡਿਜੀਟਲ ਲਰਨਿੰਗ, ਪ੍ਰੋਗਰਾਮਿੰਗ ਅਤੇ ਨਵੀਆਂ ਤਕਨੀਕਾਂ ਜਿਵੇਂ ਏ.ਆਈ, ਬਿਗ ਡਾਟਾ, ਈ-ਲਰਨਿੰਗ ਪਲੇਟਫਾਰਮ ਅਤੇ ਡਿਜੀਟਲ ਸੁਰੱਖਿਆ ਵਰਗੇ ਟੂਲਜ਼ ਨਾਲ ਸੰਪੰਨ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਕੋਰਸ ਅਧਿਆਪਕਾਂ ਨੂੰ ਤਕਨੀਕ ਸਮਰੱਥ ਬਣਾਉਣ ਦਾ ਉਦੇਸ਼ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਐੱਨ.ਈ.ਪੀ. ਪ੍ਰੋਗਰਾਮ ਵਿੱਚ ਚਿੰਤਨ ਅਤੇ ਵਿਕਾਸ ‘ਤੇ ਜ਼ੋਰ ਦਿੱਤਾ ਗਿਆ ਹੈ, ਜੋ ਬੁਨਿਆਦੀ ਗਿਆਨ ਨੂੰ ਨੈਸ਼ਨਲ ਐਜੂਕੇਸ਼ਨ ਪਾਲਿਸੀ (ਐੱਨ.ਈ.ਪੀ) 2020 ਦੇ ਅਮਲਾਂ ਨਾਲ ਜੋੜਦਾ ਹੈ।ਉਨ੍ਹਾਂ ਕੋਆਰਡੀਨੇਟਰਾਂ ਡਾ. ਲਖਵਿੰਦਰ ਕੌਰ ਅਤੇ ਡਾ. ਨਵਦੀਪ ਕੰਵਲ (ਆਈਸੀਟੀ), ਅਤੇ ਡਾ. ਨਿਧੀ ਵਾਲੀਆ ਅਤੇ ਡਾ. ਹੀਨਾ ਅਟਵਾਲ (ਐੱਨਈਪੀ) ਦੇ ਯਤਨਾਂ ਦੀ ਵੀ ਪ੍ਰਸ਼ੰਸ਼ਾ ਕੀਤੀ।

ਇਸ ਉਪਰੰਤ ਡਾ. ਲਖਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਉੱਤਮਤਾ ਅਤੇ ਜੀਵਨ ਭਰ ਸਿੱਖਣ ਲਈ ਵਚਨਬੱਧ ਰਹਿਣ ਬਾਰੇ ਅਪੀਲ ਕੀਤੀ। ਡਾ. ਨਵਦੀਪ ਕੰਵਲ ਨੇ ਏ.ਆਈ-ਸਮਰੱਥ ਅਧਿਆਪਨ ਸਮੇਤ ਥੀਮਾਂ ਦੀ ਰੂਪ-ਰੇਖਾ ਪੇਸ਼ ਕੀਤੀ। ਡਾ. ਨਿਧੀ ਵਾਲੀਆ ਨੇ ਐੱਨ.ਈ.ਪੀ ਬਾਰੇ ਜਾਗਰੂਕਤਾ ‘ਤੇ ਜ਼ੋਰ ਦਿੱਤਾ। ਡਾ. ਹੀਨਾ ਅਟਵਾਲ ਨੇ ਧੰਨਵਾਦੀ ਭਾਸ਼ਣ ਦਿੱਤਾ।

Advertisement
Advertisement
Advertisement
Advertisement
Scroll to Top