Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Sunday, 15 Nov 2026 | 3:16 am

+91 90915 01313 , +91 90916 01313

punjabbanni@gmail.com
punjabbani@yahoo.com

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼  ਇੱਕਜੁੱਟ

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼  ਇੱਕਜੁੱਟ

ਪਟਿਆਲਾ , 3 ਸਤੰਬਰ : ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ.ਐਲ.ਏ. ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ ਹੋਏ ਹਨ। ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀ ਹੈ।

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਨਾਭਾ ਤੋਂ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ , ਅਤੇ ਸ਼ੁਤਰਾਣਾ ਤੋਂ ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਮੁੱਖ ਮਹਿਕਮੇ ਦੀ ਟੀਮ ਮੈਦਾਨ ਵਿੱਚ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੇ ਹਾਲਾਤ ਤੋਂ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਐਮ.ਐਲ.ਏ ਘਨੌਰ ਤੋਂ ਗੁਰਲਾਲ ਘਨੌਰ ਅਤੇ ਰਾਜਪੁਰਾ ਤੋਂ ਐਮ.ਐਲ.ਏ. ਨੀਨਾ ਮਿੱਤਲ ਆਪੋ ਆਪਣੇ ਖੇਤਰ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲੈ ਰਹੇ ਹਨ ਪਰ ਉਹ ਵੀ ਜ਼ਿਲ੍ਹੇ ਦੇ ਵਿਧਾਇਕਾਂ ਦੀ ਟੀਮ ਨਾਲ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕਾਰਜਾਂ ਨੂੰ ਨਾਲ ਲੈ ਕੇ ਲੋਕਾਂ ਵਿੱਚ ਵਿਚਰ ਰਹੇ ਹਨ  ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ । ਅਸੀਂ ਹਰ ਪਾਸੇ ਜ਼ਮੀਨੀ ਹਕੀਕਤ ਨੂੰ ਵੇਖ ਰਹੇ ਹਾਂ । ਜਿਹੜੇ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ, ਉਥੇ ਪਹਿਲਾਂ ਹੀ ਐਲਰਟ ਜਾਰੀ ਕਰ ਦਿੱਤਾ ਗਿਆ ਹੈ ਜੇਕਰ ਕਿਸੇ ਵੀ  ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬਿਨਾਂ ਝਿਜਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ ।

ਸਾਰੇ ਵਿਧਾਇਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ , ਪੰਜਾਬ ਸਰਕਾਰ ਦੀ ਪੂਰੀ ਟੀਮ ਜ਼ਮੀਨੀ ਪੱਧਰ ‘ ਤੇ ਲਗਾਤਾਰ ਕੰਮ ਕਰ ਰਹੀ ਹੈ । ਸੂਬੇ ਦੇ ਹਰ ਵਿਧਾਇਕ ਨੂੰ ਆਪਣੇ ਹਲਕੇ ਵਿੱਚ ਸਥਿਤੀ ਦੀ ਨਿਗਰਾਨੀ ਅਤੇ ਸੇਵਾ ਦੀ ਜਿੰਮੇਵਾਰੀ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਰੇਕ ਤਿੰਨ ਘੰਟਿਆਂ ਵਿੱਚ ਉੱਚ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਜਿੱਥੇ ਜਿੱਥੇ ਲੋੜ ਹੈ ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਵਿਧਾਇਕ ਨੇ ਆਪਣੇ ਆਪਣੇ ਹਲਕਿਆਂ ਵਿੱਚ ਜ਼ੁੰਮੇਵਾਰੀ ਸਾਂਭੀ ਹੋਈ ਹੈ ।

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹੜ੍ਹ ਦੀ ਸੰਭਾਵਨਾ ਨੂੰ ਵੇਖਦਿਆਂ ਰਾਸ਼ਨ, ਦਵਾਈਆਂ, ਕੰਬਲ, ਗੱਦੇ , ਪਸ਼ੂਆਂ ਲਈ ਚਾਰਾ ਅਤੇ ਹੋਰ ਜਰੂਰੀ ਸਮਾਨ ਪਹਿਲਾਂ ਹੀ ਪੂਰੀ ਵਿਵਸਥਾ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸ਼ਤੀਆਂ , ਟਿਊਬਾਂ ਅਤੇ ਰੈਸਕਿਊ ਡਰੈਸਾਂ ਦੀ ਵੀ ਉਪਬਲਬਧਤਾ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਢੰਗ ਨਾਲ ਨਜਿਠਿਆ ਜਾ ਸਕੇ ।

ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ । ਉਹਨਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਮੁਸ਼ਕਲ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਤੁਰੰਤ ਨਜ਼ਦੀਕੀ ਅਧਿਕਾਰੀਆਂ ਜਾਂ ਐਮਰਜੈਂਸੀ ਨੰਬਰਾਂ ਤੇ ਸੰਪਰਕ ਕੀਤਾ ਜਾਵੇ ।

ਸਾਰੇ ਵਿਧਾਇਕਾਂ ਨੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਕਿਸੇ ਵੀ ਹਾਲਤ ਵਿੱਚ ਸੇਵਾ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ । ਸਰਕਾਰ ਅਤੇ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ ।

Advertisement
Advertisement
Advertisement
Advertisement
Scroll to Top