Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:33 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਵਾਲਿਆਂ ਨੂੰ ਚੇਤਾਵਨੀ

ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਵਾਲਿਆਂ ਨੂੰ ਚੇਤਾਵਨੀ

ਪਟਿਆਲਾ , 3  ਸਤੰਬਰ : ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਵਧੀਕ  ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਕਰਨ ਵਾਲੇ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜ਼ਰੂਰੀ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਦੀਆਂ ਲੋੜਾਂ ਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ। ਇਸ ਨਾਲ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਵੱਲ ਅਗਵਾਈ ਕਰ ਰਿਹਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ।

ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਵਸਤਾਂ ਦੇ ਭੰਡਾਰਨ ਦੀ ਸਖ਼ਤ ਮਨਾਹੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ। ਇਹਨਾਂ ‘ਚ ਅਨਾਜ ਅਤੇ ਵਸਤਾਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਸ਼ਾਮਲ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ  ਦੇ ਵਾਸੀ , ਕਾਲਾਬਾਜ਼ਾਰੀ ਜਾਂ ਕੀਮਤ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ। ਜ਼ਰੂਰੀ ਵਸਤਾਂ/ਪੈਟਰੋਲ/ਡੀਜ਼ਲ/ਆਦਿ ਸਬੰਧੀ ਸ਼ਿਕਾਇਤ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਰੂਪਪ੍ਰੀਤ ਕੌਰ ਸੰਧੂ  ਡੀ.ਐਫ.ਐਸ.ਸੀ ਨੂੰ 98760-72078 ਤੇ  ਸੰਪਰਕ ਕੀਤਾ ਜਾ ਸਕਦਾ ਹੈ।

ਇਸੇ ਤਰ੍ਹਾਂ ਪਸ਼ੂਆਂ ਸਬੰਧੀ ਸਮੱਸਿਆ ਦੀ ਸ਼ਿਕਾਇਤ ਕਰਨ ਲਈ ਪਸ਼ੂ ਪਾਲਣ ਵਿਭਾਗ (ਵੈਟਰਨਰੀ ਸੇਵਾਵਾਂ ਲਈ) ਡਾ: ਰਾਜੀਵ ਗਰੋਵਰ 98145-51648  ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੰਡੀ ਨਾਲ ਸਬੰਧਤ ਸਬਜ਼ੀਆਂ/ਫਲਾਂ ਆਦਿ ਲਈ ਮੰਡੀ ਬੋਰਡ ਨੂੰ ਸ਼ਿਕਾਇਤ ਕਰਨ ਲਈ ਮਨਦੀਪ ਸਿੰਘ 98152-60721 ਨੂੰ ਸੰਪਰਕ ਕੀਤਾ ਜਾ ਸਕਦਾ ਹੈ। ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) ਵਿਪਨ ਸਿੰਗਲਾ 9815431799 ਤੇ  ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top