Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਆਵਜਾ ਦੇਣ ਦੀ ਕਾਰਵਾਈ ਹੋਵੇ ਤੁਰੰਤ ਸ਼ੁਰੂ : ਸਾਕਸੀ ਸਾਹਨੀ

ਮੁਆਵਜਾ ਦੇਣ ਦੀ ਕਾਰਵਾਈ ਹੋਵੇ ਤੁਰੰਤ ਸ਼ੁਰੂ : ਸਾਕਸੀ ਸਾਹਨੀ

ਅੰਮ੍ਰਿਤਸਰ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਕਾਰਨ ਲੋਕ ਪੂਰੀ ਤਰ੍ਹਾਂ ਘਬਰਾਏ ਹੋਏ ਹਨ ਪਰ ਪ੍ਰਸ਼ਾਸ਼ਨ ਵਲੋ ਪ੍ਰਬੰਧ ਮਜਬੂਤ ਕੀਤਾ ਜਾ ਰਹੇ ਹਨ। ਹੁਣ ਡੀਸੀ ਸਾਕਸੀ ਸਾਹਨੀ ਨੇ ਕਿਹਾ ਕਿ ਹੜ੍ਹਾਂ ਦੌਰਾਨ 100 ਫੀਸਦੀ ਨੁਕਸਾਨੇ ਘਰਾਂ ਅਤੇ ਹੋਈਆਂ ਮੌਤਾਂ ਦਾ ਮੁਆਵਜਾ਼ ਦੇਣ ਲਈ ਤੁਰੰਤ ਕਾਰਵਾਈ ਆਰੰਭੀ ਜਾਵੇ ਤਾਂ ਜੋ ਆਉਂਦੇ ਦਿਨਾਂ ਵਿਚ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾ ਸਕੇ।

ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਅਤੇ ਮੁੜ ਵਸੇਬਾ ਯਤਨ ਪਹਿਲਾਂ ਹੀ ਆਰੰਭੇ ਜਾ ਚੁੱਕੇ ਹਨ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਸਬੰਧਤ ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮੁਆਵਜ਼ੇ ਅਤੇ ਰਾਹਤ ਸਮੱਗਰੀ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਆਮ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

Scroll to Top