Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 1:01 pm

+91 90915 01313 , +91 90916 01313

punjabbanni@gmail.com
punjabbani@yahoo.com

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ

ਪਟਿਆਲਾ 6 ਸਤੰਬਰ – ਜਾਗਦੇ ਰਹੋ ਕਲੱਬ ਪਟਿਆਲਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਕਾਰਜ ਰਿਹਾ ਹੈ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦਿਨੀ ਫੋਨ ਆਇਆ ਸੀ,ਕਿ ਇੱਕ ਗਰੀਬ ਧੀ ਦਾ ਵਿਆਹ ਹੈ।ਲੜਕੀ ਨਿਤੇਸ ਰਾਣੀ ਜਿਸ ਦਾ ਵਿਆਹ ਸੀ,ਕਲੱਬ ਵੱਲੋਂ ਪਰਿਵਾਰ ਨੂੰ ਦਸ ਹਜ਼ਾਰ ਰੁਪਏ ਦਾ ਕਰਿਆਨੇ ਦਾ ਸਾਮਾਨ ਦਿਵਾ ਕੇ ਮੱਦਦ ਕੀਤੀ ਗਈ।

ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਕਿਹਾ ਕਿ ਲੋੜਵੰਦਾਂ ਪਰਿਵਾਰਾਂ ਦੀ ਮੱਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ।ਕਲੱਬ ਵੱਲੋਂ ਇਹ ਨਿਰੰਤਰ ਸੇਵਾਵਾਂ ਲਗਾਤਾਰ ਜਾਰੀ ਹਨ।ਜਿਹੜੇ ਇਲਾਕੇ ਹੜਾਂ ਦੀ ਮਾਰ ਝੱਲ ਰਹੇ ਹਨ,ਉੱਥੇ ਵੀ ਕਲੱਬ ਵੱਲੋਂ ਲੋੜੀਂਦਾ ਸਮਾਨ,ਰਾਸਨ,ਅਤੇ ਦਵਾਈਆਂ ਭੇਜੀਆਂ ਜਾ ਰਹੀਆਂ ਹਨ।ਪਹਿਲਾਂ ਵੀ ਕਲੱਬ ਵੱਲੋਂ ਕਈ ਲੋੜਵੰਦ ਲੜਕੀਆਂ ਦੇ ਵਿਆਹਾਂ ਵਿੱਚ ਮੱਦਦ ਕੀਤੀ ਜਾ ਚੁੱਕੀ ਹੈ।

ਜੇਕਰ ਕਿਸੇ ਗਰੀਬ ਪਰਿਵਾਰ ਦੀ ਲੜਕੀ ਦਾ ਵਿਆਹ ਹੋਵੇ,ਤਾਂ ਉਹ ਪਰਿਵਾਰ ਜਾਗਦੇ ਰਹੋ ਕਲੱਬ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀ ਤੁਰੰਤ ਮੱਦਦ ਕੀਤੀ ਜਾ ਸਕੇ।ਇਸ ਮੌਕੇ ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਗੁਰਵਿੰਦਰ ਸਿੰਘ ਖਾਂਸਿਆ,ਲੜਕੀ ਦੇ ਪਿਤਾ ਨੰਦ ਲਾਲ, ਮਾਤਾ ਨਿਰਮਲਾ,ਸੰਜੂ,ਸੁਨੀਲ,ਵਿਜੇ,ਕਰਮਵੀਰ ਸਿੰਘ ਰਾਣਾ,ਹਰਕ੍ਰਿਸ਼ਨ ਸਿੰਘ ਸੁਰਜੀਤ,ਰਣਜੀਤ ਕੌਰ ਪਾਰਕ ਹਸਪਤਾਲ,ਅਤੇ ਸੁਖਵਿੰਦਰ ਸਿੰਘ ਬਰਨਾਲਾ ਹਾਜ਼ਰ ਸੀ।

Advertisement
Advertisement
Advertisement
Advertisement
Scroll to Top