Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 7:46 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਜੇ ਚੀਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਜੇ ਚੀਨ

ਨਵੀ ਦਿਲੀ, 30 ਅਗਸਤ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਆਪਣੇ ਜਪਾਨ ਦੌਰੇ ਤੋ ਬਾਅਦ ਚੀਨ ਵਿਖੇ ਪੁੱਜ ਗਏੇ ਹਨ, ਜਿਥੇ ਉਹ ਸੰਮੇਲਨ ਵਿਚ ਹਿੱਸਾ ਲੈਣਗੇ। ਦੱਸ ਦਈਏ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫ਼ੇ ਤੋਂ ਬਾਅਦ ਅੱਜ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਾਸ਼ਿੰਗਟਨ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਅਚਾਨਕ ਗਿਰਾਵਟ ਆ ਗਈ ਹੈ।
ਮੋਦੀ ਪਹਿਲੀ ਸਤੰਬਰ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਸਾਲਾਨਾ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਆਏ ਹਨ। ਹਾਲਾਂਕਿ ਉਨ੍ਹਾਂ ਦੀ ਭਲਕੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਵਧੇਰੇ ਮਹੱਤਵ ਰੱਖਦੀ ਹੈ ਤੇ ਇਸ ਮੀਟਿੰਗ ’ਤੇ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਜਾਪਾਨ ਦਾ ਦੌਰਾ ਕੀਤਾ ਸੀ। ਮੋਦੀ ਵੱਲੋਂ ਇਸ ਮੌਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਕਈ ਹੋਰ ਆਗੂਆਂ ਨਾਲ ਦੁਵੱਲੀ ਗੱਲਬਾਤ ਕਰਨ ਦੀ ਵੀ ਉਮੀਦ ਹੈ।

Scroll to Top