Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:46 am

+91 90915 01313 , +91 90916 01313

punjabbanni@gmail.com
punjabbani@yahoo.com

ਵੱਡੀ ਨਦੀ 'ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.

ਵੱਡੀ ਨਦੀ 'ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.

ਪਟਿਆਲਾ, 2 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ ‘ਚ ਵੱਡੀ ਨਦੀ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਸਮੇਤ ਨਦੀ ‘ਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਕਾਫ਼ੀ ਘੱਟ ਹੈ ਅਤੇ ਜੋ ਬਰਸਾਤੀ ਪਾਣੀ ਆ ਰਿਹਾ ਹੈ ਉਸਨੂੰ ਅੱਗੇ ਜਾਣ ਵਿੱਚ ਕੋਈ ਰੁਕਾਵਟ ਨਹੀਂ ਤੇ ਪਾਣੀ ਆਰਾਮ ਨਾਲ ਅੱਗੇ ਲੰਘ ਰਿਹਾ ਹੈ ਅਤੇ ਇਸ ਦੇ ਇਕਦਮ ਵੱਧਣ ਦਾ ਕੋਈ ਖਦਸ਼ਾ ਨਹੀਂ ਹੈ, ਇਸ ਲਈ ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿੰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਜਾਂਦੀ ਅਧਿਕਾਰਤ ਜਾਣਕਾਰੀ ‘ਤੇ ਹੀ ਵਿਸ਼ਵਾਸ ਕਰਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਜ਼ਿਲ੍ਹੇ ਦੇ ਨਦੀਆਂ/ਨਾਲਿਆਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਨਗਰ ਨਿਗਮ ਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਤੇ ਇਲਾਕੇ ਦੇ ਕੌਂਸਲਰ ਮੌਜੂਦ ਸਨ।

ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਈ ਬਰਸਾਤ ਕਾਰਨ ਵਧਦਾ ਹੈ, ਪਰ ਹਾਲ ਦੀ ਘੜੀ ਅਜਿਹੀ ਕੋਈ ਸਥਿਤੀ ਨਹੀਂ ਹੈ ਕਿ ਵੱਡੀ ਨਦੀ ਵਿੱਚ ਪਾਣੀ ਇਕਦਮ ਵਧੇ, ਇਸ ਲਈ ਘਬਰਾਹਟ ਵਿੱਚ ਆਉਣ ਵਾਲੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਆ ਰਹੀ ਬੂਟੀ ਦੀ ਸਫ਼ਾਈ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਮਸ਼ੀਨਰੀ ਅਤੇ ਲੇਬਰ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਦੇ ਨਾਲ ਨਾਲ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਚੌਕਸ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਨਗਰ ਨਿਗਮ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ।

ਉਨ੍ਹਾਂ ਦੱਸਿਆ ਕਿ ਪਿੰਡ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਬਣ ਰਹੇ ਨਵੇਂ ਪੁੱਲ ਕਾਰਨ ਬਣਾਈ ਗਈ ਅਸਥਾਈ ਡਾਇਵਰਜ਼ਨ ਨੂੰ ਵੀ ਇਹਤਿਆਤ ਦੇ ਤੌਰ ‘ਤੇ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਜਾਣਕਾਰੀ ਸਾਂਝੀ ਕਰਨ ਲਈ, ਜਿਲ੍ਹਾ ਨਿਵਾਸੀ ਕੰਟਰੋਲ ਰੂਮ ਨੰਬਰਾਂ: 0175-2350550 ਅਤੇ 2358550 ‘ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top