Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:20 pm

+91 90915 01313 , +91 90916 01313

punjabbanni@gmail.com
punjabbani@yahoo.com

 ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ

 ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ

ਬਾਦਸ਼ਾਹਪੁਰਸ਼ੁਤਰਾਣਾਪਾਤੜਾਂਪਟਿਆਲਾ, 2 ਸਤੰਬਰ :  ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸ਼ੁਤਰਾਣਾ ‘ਚ ਘੱਗਰ ਦਰਿਆ ਦੇ ਵਹਾਅ ਨੇੜਲੇ ਪਿੰਡਾਂ ਬਾਦਸ਼ਾਹਪੁਰ, ਰਸੌਲੀ, ਰਾਮਪੁਰ ਪੜਤਾ, ਹਰਚੰਦਪੁਰਾ, ਅਰਨੇਟੂ, ਤੇਈਪੁਰ, ਸਾਗਰਾ, ਸ਼ੁਤਰਾਣਾ, ਨਾਈਵਾਲ, ਗੁਲਹਾੜ, ਜੋਗੇਵਾਲ ਤੇ ਮਤੌਲੀ ਵਿਖੇ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਤੇ ਡਰੇਨੇਜ ਵਿਭਾਗ ਦੇ ਐਕਸੀਅਨ ਪ੍ਰਥਮ ਗੰਭੀਰ ਸਮੇਤ ਬੀ.ਡੀ.ਪੀ.ਓ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਹਲਕਾ ਵਿਧਾਇਕ ਨੇ ਜਲ ਨਿਕਾਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਘੱਗਰ ਦੇ ਕਮਜ਼ੋਰ ਕਿਨਾਰਿਆਂ ਵਾਲੇ ਥਾਵਾਂ ਨੂੰ ਮਿੱਟੀ ਨਾਲ ਭਰੇ ਥੈਲਿਆਂ ਨਾਲ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪਾਣੀ ਉਛਲਣ ਤੋਂ ਬਚਾਇਆ ਜਾਵੇ। ਇਸ ਤੋਂ ਇਲਾਵਾ ਮਿੱਟੀ ਦੇ ਭਰੇ ਥੈਲੇ, ਮਸ਼ੀਨਰੀ ਅਤੇ ਲੋੜੀਂਦਾ ਸਟਾਫ਼ ਵੀ ਇਥੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੂਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਜਦੋਂਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੀ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰੰਤੂ ਹਾਲ ਦੀ ਘੜੀ ਅਜਿਹੀ ਕੋਈ ਸਥਿਤੀ ਨਹੀਂ ਹੈ ਤੇ ਸਾਰੇ ਪ੍ਰਬੰਧ ਇਹਤਿਆਤਨ ਕੀਤੇ ਜਾ ਰਹੇ ਹਨ। ਇਸ ਸਮੇਂ ਪਾਣੀ ਕੰਟਰੋਲ ਹੇਠ ਹੈ ਤੇ ਆਸ ਹੈ ਕਿ ਪਾਣੀ ਦਾ ਪੱਧਰ ਆਉਣ ਵਾਲੇ ਸਮੇਂ ਵਿੱਚ ਘੱਟ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

Advertisement
Advertisement
Advertisement
Advertisement
Scroll to Top