Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:19 pm

+91 90915 01313 , +91 90916 01313

punjabbanni@gmail.com
punjabbani@yahoo.com

ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ

ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ

ਪਟਿਆਲਾ 2 ਸਤੰਬਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਟ ਐਮਕੇਐਚ ਡਾ.ਐਸਜੇ ਸਿੰਘ ਦੀ ਅਗਵਾਈ ਹੇਠ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਟ੍ਰੇਨਿੰਗ ਅਤੇ ਕੁਇਜ਼ ਸੈਸ਼ਨ ਕਰਵਾਇਆ ਗਿਆ।

ਇਸ ਮੌਕੇ ਭਾਰਤ ਸਰਕਾਰ ਦੇ ਆਫਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀਪੀਆਰ ਦੇ ਚੀਫ ਟਰੇਨਰ ਸ੍ਰੀ ਕਾਕਾ ਰਾਮ ਵਰਮਾ ਜੀ ਵੱਲੋਂ ਟ੍ਰੇਫਿਕ, ਡਿਜਾਸਟਰ ਮੈਨੇਜਮੈਂਟ, ਫਾਈਰ ਸੇਫਟੀ, ਫਸਟ ਏਡ, ਸੀ.ਪੀ.ਆਰ ਅਤੇ ਸਾਈਬਰ ਕ੍ਰਾਈਮ ਵਿਸ਼ੇ ਤੇ ਕੁਇਜ਼ ਸੈਸ਼ਨ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਲੋੜ ਤੋਂ ਵੱਧ ਧੂੰਏ ਅਤੇ ਜਹਰੀਲੀਆਂ ਗੈਸਾਂ ਨਾਲ ਦਮ ਘੁੱਟਣਾ ,ਦਿਲ ਦਾ ਦੌਰਾ, ਕਾਰਡੀਅਕ ਅਰੈਸਟ, ਬੇਹੋਸ਼ ਹੋਣਾ, ਦਿਮਾਗ ਨੂੰ ਆਕਸੀਜਨ ਦੀ ਕਮੀ ,ਸਰੀਰ ਵਿੱਚ ਗੁਲੂਕੋਜ਼ ਦੀ ਕਮੀ ਨਾਲ ਕੁਝ ਕੁ ਮਿੰਟਾਂ ਵਿੱਚ ਮੌਤ ਹੋ ਜਾਣ ਦਾ ਖਤਰਾ ਹੁੰਦਾ ਹੈ , ਮੌਤਾਂ  ਹੋਣ ਤੋਂ ਰੋਕਣ ਲਈ ਟ੍ਰੇਨਿੰਗ ਅਤੇ ਇਸ ਸਬੰਧੀ ਮੌਕ ਡਰਿਲਾਂ ਵੀ ਕਰਵਾਈਆਂ।

ਉਹਨਾਂ ਚਾਦਰਾਂ, ਚੁੰਨੀਆਂ, ਰੱਸੀਆਂ ,ਪੌੜੀਆਂ ਨਾਲ ਸਟਰੇਚਰ ਤਿਆਰ ਕਰਨੀ, ਵੈਂਟੀਲੇਟਰ ਤੇ ਸੇਫ ਤਰੀਕੇ ਨਾਲ ਸਾਂਹ  ਦਿਵਾਉਣ ਬਾਰੇ ਦੱਸਿਆ। ਇਸ ਦੇ ਨਾਲ ਹੀ ਪੁਲਿਸ ਐਬੂਲੈਂਸ ਤੇ ਫਾਇਰ ਬ੍ਰਿਗੇਡ ਨੂੰ ਬੁਲਾਉਣ ਲਈ ਟੈਲੀਫੋਨ ਨੰਬਰ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਫਸਟ ਏਡ ਬਾਰੇ ਵੀ ਜਾਣਕਾਰੀ ਦਿੱਤੀ । ਪੁਲਿਸ ਇੰਸਪੈਕਟਰ ਟ੍ਰੈਫਿਕ ਐਜੁਕੇਸ਼ਨ ਸੈਲ ਸ੍ਰੀ ਰਾਮ ਸ਼ਰਨ ਨੇ  ਵਿਦਿਆਰਥੀਆਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾ ਬਾਰੇ ਜਾਣਕਾਰੀ ਵੀ ਦਿੱਤੀ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਮੀਤ ਕੌਰ ,ਆਸ਼ੀਸ਼ ਸ਼ਰਮਾ ਮੇਨੇਜਰ ਮਾਰੁਤੀ ਸੁਜੁਕੀ ਡਰਾਈਵਿੰਗ ਸਕੂਲ, ਜਿਲ੍ਹਾ ਮਾਸ ਮੀਡੀਆ ਅਫਸਰ  ਸ਼੍ਰੀਮਤੀ ਕੁਲਵੀਰ ਕੌਰ, ਜਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਬੀਰ ਕੌਰ, ਨਰਸਿੰਗ ਟਿਊਟਰ  ਸ਼੍ਰੀਮਤੀ ਰਜਨੀ ਬਾਲਾ, ਸ਼੍ਰੀਮਤੀ ਹੋਮੀਪਾਲ ਅਤੇ  ਸਾਰਾ ਨਰਸਿੰਗ ਸਟਾਫ ਹਾਜ਼ਰ  ਸੀ।

Advertisement
Advertisement
Advertisement
Advertisement
Scroll to Top