Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਹੜ੍ਹ ਪੀੜਤਾਂ ਨੂੰ ਦੇਣਗੇ ਰਾਹਤ – ਹਰਚੰਦ ਸਿੰਘ ਬਰਸਟ

ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਹੜ੍ਹ ਪੀੜਤਾਂ ਨੂੰ ਦੇਣਗੇ ਰਾਹਤ – ਹਰਚੰਦ ਸਿੰਘ ਬਰਸਟ

ਪਟਿਆਲਾ9 ਸਤੰਬਰ2025  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਲਏ ਗਏ ਵੱਡੇ ਫੈਸਲਿਆਂ ਦੀ ਸ਼ਲਾਘਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਲਗਾਤਾਰ ਮਦਦ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਹੜ੍ਹ ਪੀੜਤਾਂ ਲਈ ਵੱਡੇ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਖੇਤਾਂ ਵਿੱਚ ਰੇਤ/ਮਿੱਟੀ ਜਮ੍ਹਾਂ ਹੋ ਗਈ ਹੈ। ਜਿਸਦੇ ਲਈ ਪੰਜਾਬ ਕੈਬਨਿਟ ਵੱਲੋਂ ਜਿਸਦਾ ਖੇਤ, ਉਸਦੀ ਰੇਤ ਯੋਜਨਾ ਨੂੰ ਮਨਜੂਰੀ ਦਿੱਤੀ ਗਈ ਹੈ, ਜੋ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ ਦੇਵੇਗੀ।

ਸ. ਬਰਸਟ ਨੇ ਕਿਹਾ ਕਿ ਇਸਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਨਾਲ ਨੁਕਸਾਨੀਆਂ ਫਸਲਾਂ ਦਾ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦਾ ਵੀ ਫੈਸਲਾ ਲਿਆ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਹੈ। ਇਸ ਨਾਲ ਕਿਸਾਨ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ। ਨਾਲ ਹੀ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸਦੇ ਨਾਲ ਹੀ ਕਿਸਾਨਾਂ ਨੂੰ 6 ਮਹੀਨੇ ਲਈ ਕਰਜੇ ਦੀਆਂ ਕਿਸ਼ਤਾਂ ਨਾ ਦੇਣ ਦੀ ਛੂਟ ਦਿੱਤੀ ਗਈ ਹੈ।

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਘਰਾਂ ਅਤੇ ਪਸ਼ੂਧਨ ਦੇ ਨੁਕਸਾਨ ਦੇ ਸਰਵੇਖਣ ਤੋਂ ਬਾਅਦ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਗਏ ਫੈਸਲੇ ਨਾ ਸਿਰਫ਼ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਣਗੇ, ਸਗੋਂ ਭਵਿੱਖ ਲਈ ਨਵਾਂ ਆਸਰਾ ਵੀ ਬਣਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਪ੍ਰਕਾਰ ਦੀ ਮਦਦ ਪਹੁੰਚਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਰ ਮੰਤਰੀ, ਐਮ.ਐਲ.ਏ., ਵਲੰਟੀਅਰਾਂ, ਵਰਕਰਾਂ ਸਮੇਤ ਸਮਾਜ ਸੇਵੀ ਸੰਸਥਾਵਾਂ, ਐਨਜੀਓਜ਼ ਅਤੇ ਪੰਜਾਬ ਦੇ ਨੌਜਵਾਨਾਂ ਵੱਲੋਂ ਜਮੀਨੀ ਪੱਧਰ ਤੇ ਜਾ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਵੱਲੋਂ ਵੀ ਲੋਕਾਂ ਦੀ ਹਰ ਪੱਧਰ ਤੇ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top