Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:11 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਕੀਤਾ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ

ਜ਼ਿਲ੍ਹਾ ਸਕੂਲ ਖੇਡਾਂ ’ਚ ਖਿਡਾਰੀਆਂ ਨੇ ਕੀਤਾ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ

ਪਟਿਆਲਾ 10 ਸਤੰਬਰ :   ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਹਰਮਨਦੀਪ ਕੌਰ ਦੀ ਯੋਗ ਅਗਵਾਈ  ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ  ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਖੇਡਾਂ ਦਾ ਇਹ ਦੂਸਰਾ ਦਿਨ ਹੈ ਤੇ ਇਹ ਟੂਰਨਾਮੈਂਟ 24 ਸਤੰਬਰ ਤੱਕ ਕਰਵਾਇਆ ਜਾਵੇਗਾ। ਅੱਜ ਖੋ-ਖੋ ਦੇ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲਾ-3 ਨੇ ਭਾਦਸੋਂ ਜ਼ੋਨ ਨੂੰ, ਸਮਾਣਾ ਜ਼ੋਨ ਨੇ ਭੁੱਨਰਹੇੜੀ ਜ਼ੋਨ ਨੂੰ, ਪਟਿਆਲਾ 1 ਨੇ ਪਾਤੜਾਂ ਜ਼ੋਨ ਨੂੰ ਹਰਾਇਆ। ਅੰਡਰ 17 ਲੜਕੀਆਂ ਦੇ ਖੋ-ਖੋ ਦੇ ਮੁਕਾਬਲਿਆਂ ਵਿੱਚ  ਸਮਾਣਾ ਜ਼ੋਨ ਨੇ ਭੁੱਨਰਹੇੜੀ ਨੂੰ, ਨਾਭਾ ਜ਼ੋਨ ਨੇ ਰਾਜਪੁਰਾ ਜ਼ੋਨ ਨੂੰ ਹਰਾਇਆ।
ਅੰਡਰ 14 ਲੜਕੀਆਂ ਦੇ ਬੇਸਬਾਲ ਦੇ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਟਿਆਲਾ 3 ਨੂੰ ਹਰਾਇਆ।   ਡਾ ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਪੋਲੋ ਗਰਾਊਂਡ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਪੀ. ਐਮ.ਸ੍ਰੀ ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ  ਅੰਡਰ 14 ਲੜਕੀਆਂ ਦੇ ਕਬੱਡੀ ਨੈਸ਼ਨਲ ਸਟਾਈਲ  ਮੁਕਾਬਲਿਆਂ ਵਿੱਚ ਪਾਤੜਾਂ ਜ਼ੋਨ ਨੇ ਭੁੱਨਰਹੇੜੀ ਜ਼ੋਨ ਨੂੰ  ਤੇ ਪਟਿਆਲਾ 1 ਜ਼ੋਨ ਨੇ  ਰਾਜਪੁਰਾ ਜ਼ੋਨ ਨੂੰ ਹਰਾਇਆ। ਅੰਡਰ 17 ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ  ਰਾਜਪੁਰਾ ਜ਼ੋਨ ਨੇ ਅਤੇ ਪਟਿਆਲਾ 2 ਨੂੰ ਹਰਾਇਆ।
ਇਸ ਮੌਕੇ ਤੇ ਕੋਚ ਅਮਰਿੰਦਰ ਸਿੰਘ ਬਾਬਾ, ਸ਼ਸ਼ੀ ਮਾਨ,  ਦਵਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਜੱਸਲ, ਰਾਜਿੰਦਰ ਸੈਣੀ, ਬਲਜੀਤ ਸਿੰਘ ਧਾਰੋਂਕੀ,  ਜਸਵਿੰਦਰ ਸਿੰਘ ਚੱਪੜ, ਭਰਪੂਰ ਸਿੰਘ, ਸੁਖਵੰਤ ਸਿੰਘ, ਗੁਰਪਿਆਰ ਸਿੰਘ, ਜਰਨੈਲ ਸਿੰਘ, ਕਮਲਦੀਪ ਸਿੰਘ ਕੋਚ, ਹਰਦੀਪ ਕੌਰ, ਪਰਮਿੰਦਰਜੀਤ ਕੌਰ, ਗੁਰਪ੍ਰੀਤ ਸਿੰਘ ਝੰਡਾ, ਕੁਲਵੰਤ ਸਿੰਘ,ਰਕੇਸ਼ ਕੁਮਾਰ ਲਚਕਾਣੀ, ਵਿਨੋਦ ਕੁਮਾਰ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।
Advertisement
Advertisement
Advertisement
Advertisement
Scroll to Top