Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 12:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਇਕੱਠੀ ਕੀਤੀ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ

ਪੰਜਾਬੀ ਯੂਨੀਵਰਸਿਟੀ ਵਿਖੇ ਇਕੱਠੀ ਕੀਤੀ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ

ਪਟਿਆਲਾ, 10 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਹੜ੍ਹ-ਪੀੜਿਤਾਂ ਲਈ ਇਕੱਠੀ ਕੀਤੀ ਗਈ ਸਮੱਗਰੀ ਨੂੰ ਅੱਜ ਘਨੌਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਭੇਜਿਆ ਗਿਆ। ਯੂਨੀਵਰਸਿਟੀ ਤੋਂ ਬੱਸ ਰਾਹੀਂ ਇਹ ਸਮੱਗਰੀ ਪਹੁੰਚਾਈ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਗੁਰੂ ਗੋਬਿੰਦ ਸਿੰਘ ਭਵਨ ਤੋਂ ਇਸ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।

ਡਾ. ਜਗਦੀਪ ਸਿੰਘ ਨੇ ਇਸ ਬਾਰੇ ਗੱਲ ਕਰਦਿਆਂ ਐੱਨ. ਐੱਸ. ਐੱਸ. ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿਹਾ ਕਿ ਯੂਨੀਵਰਸਿਟੀ ਵੱਲੋਂ ਹੜ੍ਹ-ਪੀੜਤਾਂ ਦੀ ਮਦਦ ਲਈ ਹਰ-ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਦੇ ਪਾਣੀ ਉੱਤ੍ਹਰ ਜਾਣ ਉਪਰੰਤ ਪੈਦਾ ਹੋਣ ਵਾਲ਼ੀਆਂ ਵੱਖ-ਵੱਖ ਸਥਿਤੀਆਂ ਨਾਲ਼ ਨਜਿੱਠਣ ਲਈ ਵੀ ਯੂਨੀਵਰਸਿਟੀ ਵੱਲੋਂ ਆਪਣੀ ਸਮਰਥਾ ਅਨੁਸਾਰ ਢੁਕਵੇਂ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਹੋਰ ਵਿਭਾਗ ਵੀ ਇਸ ਕੋਸਿ਼ਸ਼ ਵਿੱਚ ਸ਼ਾਮਿਲ ਹੋਣਗੇ।

ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗ ਵੱਲੋਂ ‘ਹੈਲਪ-ਡੈਸਕ’ ਰਾਹੀਂ ਅਤੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਇਕੱਠੀ ਕੀਤੀ ਗਈ ਸਮੱਗਰੀ ਨੂੰ ਘਨੌਰ ਇਲਾਕੇ ਦੇ ਹੜ੍ਹ-ਪ੍ਰਭਾਵਿਤ ਪਿੰਡਾਂ ਚਮਾਰੂ, ਕਾਮੀ ਖੁਰਦ ਅਤੇ ਜੰਡਮੰਗੋਲੀ ਵਿੱਚ ਸਬੰਧਤ ਲੋੜਵੰਦ ਲੋਕਾਂ ਵਿੱਚ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮੱਗਰੀ ਵਿੱਚ ਤਰਪਾਲ਼ਾਂ, ਮੱਛਰਦਾਨੀਆਂ, ਦਵਾਈਆਂ, ਕੰਬਲ਼,

ਸੁੱਕਾ ਰਾਸ਼ਨ, ਪਾਣੀ ਦੀਆਂ ਬੋਤਲਾਂ ਆਦਿ ਸਮਾਨ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਕਾਲਜ ਘਨੌਰ ਵੀ ਸਮੱਗਰੀ ਇਕੱਠੀ ਕਰਨ ਸਬੰਧੀ ਮੁਹਿੰਮ ਵਿੱਚ ਸ਼ਾਮਿਲ ਰਿਹਾ। ਕਾਲਜ ਦੇ ਯਤਨਾਂ ਸਦਕਾ ਉੱਘੇ ਸਮਾਜ ਸੇਵੀ ਅਤੇ ਕੈਨੇਡਾ ਦੇ ‘ਕਲਾ ਭਵਨ’ ਅਦਾਰੇ ਨਾਲ਼ ਜੁੜੀ ਸ਼ਖ਼ਸੀਅਤ ਸੁੱਖੀ ਬਾਠ ਵੱਲੋਂ ਦਵਾਈਆਂ ਦਾ ਯੋਗਦਾਨ ਹਾਸਿਲ ਕੀਤਾ ਗਿਆ।
ਐੱਨ. ਐੱਸ. ਐੱਸ. ਦੇ ਕਰੀਬ 30 ਵਲੰਟੀਅਰ ਅਤੇ ਤਿੰਨ ਪ੍ਰੋਗਰਾਮ ਅਫ਼ਸਰ ਡਾ. ਨਮਰਤਾ ਵਡੇਰਾ, ਡਾ. ਸੁਨੀਤਾ ਅਤੇ ਡਾ. ਸਿਮਰਨਜੀਤ ਸਿੰਘ ਇਸ ਮਕਸਦ ਲਈ ਹੜ੍ਹ-ਪ੍ਰਭਾਵਿਤ ਇਨ੍ਹਾਂ ਖੇਤਰਾਂ ਵਿੱਚ ਗਏ।

Advertisement
Advertisement
Advertisement
Advertisement
Scroll to Top