Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:29 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਮਲਕੀਤ ਸਿੰਘ ਹਡਾਣਾ ਦੀ 25ਵੀਂ ਸਲਾਨਾ ਬਰਸੀ 13 ਸਤੰਬਰ ਨੂੰ ਮਨਾਈ ਜਾਵੇਗੀ - ਢਿੱਲੋਂ

ਸ਼ਹੀਦ ਮਲਕੀਤ ਸਿੰਘ ਹਡਾਣਾ ਦੀ 25ਵੀਂ ਸਲਾਨਾ ਬਰਸੀ 13 ਸਤੰਬਰ ਨੂੰ ਮਨਾਈ ਜਾਵੇਗੀ - ਢਿੱਲੋਂ

ਪਟਿਆਲਾ 11 ਸਤੰਬਰ –ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਕੇਵਲ ਫਰਜ ਹੀ ਨਹੀਂ, ਸਗੋਂ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਵੀ ਹੈ। ਇਸੀ ਜਜ਼ਬੇ ਨੂੰ ਜਿਉਂਦਾ ਰੱਖਦਿਆਂ ਸਨੌਰ ਦੇ ਪਿੰਡ ਹਡਾਣਾ ਵਿੱਚ ਸ਼ਹੀਦ ਮਲਕੀਤ ਸਿੰਘ ਹਡਾਣਾ ਦੀ 25ਵੀਂ ਸਲਾਨਾ ਬਰਸੀ 13 ਸਤੰਬਰ ਨੂੰ ਵੱਡੇ ਸਤਿਕਾਰ ਅਤੇ ਸਮਾਜਿਕ ਸੇਵਾ ਦੇ ਕਾਰਜਾਂ ਨਾਲ ਮਨਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ,ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਬਰਸੀ ਮੌਕੇ ਖੂਨਦਾਨ ਕੈਂਪ,ਮੈਡੀਕਲ ਕੈਂਪ ਅਤੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਜਾਵੇਗਾ। ਇਨ੍ਹਾਂ ਸਮਾਜਿਕ ਸੇਵਾਵਾਂ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੰਬੰਧੀ ਸੁਵਿਧਾਵਾਂ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ, ਸੰਗਤ ਲਈ ਲੰਗਰ ਦਾ ਅਟੁੱਟ ਪ੍ਰਬੰਧ ਵੀ ਕੀਤਾ ਗਿਆ ਹੈ।ਇਸ ਮੌਕੇ ਪਟਿਆਲਾ ਲੋਕ ਸਭਾ ਦੇ ਇੰਚਾਰਜ ਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦ ਮਲਕੀਤ ਸਿੰਘ ਦੀ ਕੁਰਬਾਨੀ ਸਿਰਫ ਪਿੰਡ ਹੀ ਨਹੀਂ, ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ।
ਉਹਨਾਂ ਕਿਹਾ ਕਿ ਹਰ ਸਾਲ ਇਸ ਬਰਸੀ ’ਤੇ ਸਮਾਜਿਕ ਕਾਰਜ ਕਰਵਾ ਕੇ ਨਵੀਂ ਪੀੜ੍ਹੀ ਨੂੰ ਸ਼ਹੀਦਾਂ ਦੇ ਬਲਿਦਾਨ ਦੀ ਮਹੱਤਤਾ ਦੱਸਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਓਹਨਾ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਦੇਸ਼ ਦੀ ਰੱਖਿਆ ਅਤੇ ਲੋਕਾਂ ਦੀ ਭਲਾਈ ਲਈ ਅਣਗਿਣਤ ਬਲਿਦਾਨ ਦਿੱਤੇ ਹਨ। ਉਹਨਾਂ ਕਿਹਾ ਕਿ ਸ਼ਹੀਦ ਮਲਕੀਤ ਸਿੰਘ ਵਰਗੇ ਜਵਾਨਾਂ ਦੀ ਕੁਰਬਾਨੀ ਕਰਕੇ ਹੀ ਅਸੀਂ ਅੱਜ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ।ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਰਸੀ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ਼ਹੀਦ ਪ੍ਰਤੀ ਸਤਿਕਾਰ ਪ੍ਰਗਟ ਕਰਨ ।
ਓਹਨਾ ਕਿਹਾ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਪਿੰਡ ਦੇ ਯੁਵਕ ਅਤੇ ਭਾਈਚਾਰਾ ਬੜੀ ਅਤੇ ਗਾਮ ਪੰਚਾਇਤ ਹਡਾਣਾ ਤਨਦੇਹੀ ਨਾਲ ਤਿਆਰੀਆਂ ਕਰ ਰਹੇ ਹਨ। ਓਹਨਾ ਕਿਹਾ ਕਿ ਸਥਾਨਕ ਸਮਾਜ ਸੇਵੀਆਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਦੇ ਹਨ, ਸਗੋਂ ਲੋਕਾਂ ਨੂੰ ਇਕਤਾ, ਭਾਈਚਾਰੇ ਅਤੇ ਸੇਵਾ ਦੀ ਮਹੱਤਤਾ ਨਾਲ ਵੀ ਜੋੜਦੇ ਹਨ।ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ,ਰਾਜ ਕੁਮਾਰ ਮਿਠਾਰੀਆ,ਜਸਵੰਤ ਰਾਏ,ਲਖਵਿੰਦਰ ਸਿੰਘ ਢਿੱਲੋਂ,ਗੱਜਣ ਸਿੰਘ,ਰਜਿੰਦਰ ਸਿੰਘ ਮੋਹਲ ,ਮਨਦੀਪ ਜੋਲਾ ,ਛੀਨਾ ਸੰਧੂ ਫਾਰਮ,ਅਤੇ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਹਾਜ਼ਰ ਸੀ।
Advertisement
Advertisement
Advertisement
Advertisement
Scroll to Top