Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 12:30 pm

+91 90915 01313 , +91 90916 01313

punjabbanni@gmail.com
punjabbani@yahoo.com

ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ

ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ

ਪਟਿਆਲਾ –  69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਅਤੇ ਸ੍ਰੀ ਮਨਦੀਪ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ।

ਇਸ ਟੂਰਨਾਮੈਂਟ ਵਿੱਚ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਭਾਗ ਲਿਆ। ਟੂਰਨਾਮੈਂਟ ਦੌਰਾਨ ਸਭ ਖਿਡਾਰੀਆਂ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਰਹਿਨੁਮਾਈ ਹੇਠ ਭਾਗ ਲਿਆ।

ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-14 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਬਲਜੋਤ ਕੌਰ ਪੁੱਤਰੀ ਜਗਵੰਤ ਸਿੰਘ ਨੇ -18 ਕਿਲੋ ਭਾਰ ਵਿੱਚ ਗੋਲਡ ਮੈਡਲ, ਮੁਨਾਲੀ ਕੁਮਾਰੀ ਪੁੱਤਰੀ ਰਾਣਾ ਪਾਸਵਾਨ ਨੇ -20 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਜਸਮੀਤ ਕੌਰ ਪੁੱਤਰੀ ਰਵਿੰਦਰ ਸਿੰਘ ਨੇ -22 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ।

ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਆਸਥਾ ਯਾਦਵ ਪੁੱਤਰੀ ਅਖਿਲੇਸ਼ ਯਾਦਵ ਨੇ -32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਤਾਨੀਆ ਪੁੱਤਰੀ ਸਰਜੂ ਨੇ -35 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹ ਆਪਣੇ ਸਕੂਲ ਦੀਆਂ ਖਿਡਾਰਣਾਂ ਦੇ ਇਸ ਟੂਰਨਾਮੈਂਟ ਵਿੱਚ ਪ੍ਰਦਰਸ਼ਨ ਤੋਂ ਬਹੁਤ ਖੁਸ਼ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਖੇਡ ਨਾਲ ਜੁੜਣਾ ਚਾਹੀਦਾ ਹੈ ਕਿਉਂਕਿ ਇਹ ਖੇਡ ਲੜਕੀਆਂ ਨੂੰ ਆਤਮ ਰੱਖਿਆ ਵਿੱਚ ਵੀ ਮਦਦ ਕਰਦੀ ਹੈ। ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਮਿਸ ਕੁਲਦੀਪ ਕੌਰ, ਸ੍ਰੀ ਯਸ਼ਦੀਪ ਸਿੰਘ, ਸ੍ਰੀਮਤੀ ਸਿਮਰਨ ਕੌਰ ਅਤੇ ਹੋਰ ਕੋਚ ਮੋਜੂਦ ਸਨ।

 

Advertisement
Advertisement
Advertisement
Advertisement
Scroll to Top