Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 11:51 am

+91 90915 01313 , +91 90916 01313

punjabbanni@gmail.com
punjabbani@yahoo.com

ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਦਵਾਈਆਂ ਦਾਨ

ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਦਵਾਈਆਂ ਦਾਨ

ਪਟਿਆਲਾ 11 ਸਤੰਬਰ –  ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਨੇ ਮਨੁੱਖਤਾ ਦੀ ਸੇਵਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕੈਂਪਾਂ ਲਈ ਲੋੜੀਦੀਆਂ ਦਵਾਈਆਂ ਸਿਹਤ ਵਿਭਾਗ ਨੂੰ ਸਹਾਇਤਾ ਵੱਜੋਂ ਦਾਨ ਦਿੱਤੀਆਂ। 

ਉਹਨਾਂ ਵੱਲੋਂ ਭੇਜੀਆਂ ਗਈਆਂ ਦਵਾਈਆਂ ਵਿੱਚ ਬੁਖ਼ਾਰ, ਦਸਤ, ਖੰਘ-ਜ਼ੁਕਾਮ, ਐਲਰਜੀ, ਚਮੜੀ ਦੇ ਇਨਫੈਕਸ਼ਨ ਅਤੇ ਹੋਰ ਆਮ ਬਿਮਾਰੀਆਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਸ਼ਾਮਲ ਹਨ। ਇਹ ਸਹਾਇਤਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ। ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਦੇ ਸਮੇਂ ਵਿੱਚ ਪ੍ਰਭਾਵਿਤ ਲੋਕਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਸਾਡਾ ਇਹ ਯੋਗਦਾਨ ਕਈਆਂ ਦੀ ਜਾਨ ਬਚਾਉਣ ਵਿੱਚ ਮਦਦਗਾਰ ਹੋਵੇਗਾ। 

ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਵੱਲੋਂ ਰਿਟੇਲ ਫਾਰਮੇਸੀ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਿਲ੍ਹਾ ਐਪੀਡੋਮੋਲੋਜਿਸਟ ਆਈ.ਡੀ.ਐਸ.ਪੀ ਡਾ.ਦਿਵਜੋਤ ਸਿੰਘ, ਜੋਨਲ ਲਾਈਸੇਨਸਿੰਗ ਅਥਾਰਿਟੀ ਜਸਬੀਰ ਪ੍ਰਤਾਪ ਸਿੰਘ, ਸਮੂਹ ਡਰਗ ਇੰਸਪੈਕਟਰ ਅਤੇ ਮਾਸ ਮੀਡਿਆ ਵਿੰਗ ਦੀ ਟੀਮ ਮੌਜੂਦ ਸਨ।

 

Advertisement
Advertisement
Advertisement
Advertisement
Scroll to Top